Breaking News
ਪੰਜਾਬ ਦੇ ਨੌਜਵਾਨ ਬਣ ਸਕਦੇ ਹਨ ਕਰੋੜਪਤੀ! ਮਾਨ ਸਰਕਾਰ ਲਿਆ ਰਹੀ ਹੈ 1 ਕਰੋੜ ਦੇ ਇਨਾਮ ਵਾਲਾ ਮੁਕਾਬਲਾ

ਪੰਜਾਬ ਦੇ ਨੌਜਵਾਨ ਬਣ ਸਕਦੇ ਹਨ ਕਰੋੜਪਤੀ! ਮਾਨ ਸਰਕਾਰ ਲਿਆ ਰਹੀ ਹੈ 1 ਕਰੋੜ ਦੇ ਇਨਾਮ ਵਾਲਾ ਮੁਕਾਬਲਾ

ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਕ ਵੱਡਾ ਐਲਾਨ ਕਰਨ ਜਾ ਰਹੇ ਹਨ। ਮੁੱਖ ਮੰਤਰੀ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਨੌਜਵਾਨਾਂ ਨਾਲ ਜੁੜੀ ਇੱਕ ਨਵੀਂ ਪਹਿਲ ਬਾਰੇ ਜਾਣਕਾਰੀ ਸਾਂਝੀ ਕਰਨਗੇ।

ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ‘ਪੰਜਾਬ ਦਾ ਕਰੋੜਪਤੀ’ ਨਾਮ ਦੀ ਵਿਸ਼ੇਸ਼ ਪ੍ਰਤੀਯੋਗਤਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਕਾਬਲੇ ਰਾਹੀਂ ਨੌਜਵਾਨਾਂ ਨੂੰ ਆਪਣੀ ਜਾਣਕਾਰੀ ਅਤੇ ਹੁਨਰ ਦਿਖਾਉਣ ਦਾ ਮੌਕਾ ਮਿਲੇਗਾ।


15 ਤੋਂ 30 ਸਾਲ ਤੱਕ ਦੇ ਨੌਜਵਾਨ ਲੈ ਸਕਣਗੇ ਹਿੱਸਾ


ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਭਾਗ ਲੈ ਸਕਣਗੇ। ਪ੍ਰਤੀਯੋਗਤਾ ਦਾ ਮੁੱਖ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹੋਵੇਗਾ। ਇਸ ਤਹਿਤ ਪੰਜਾਬ ਦੇ ਇਤਿਹਾਸ, ਸੱਭਿਆਚਾਰ, ਵਿਰਸੇ, ਭਾਸ਼ਾ ਅਤੇ ਪਛਾਣ ਨਾਲ ਸਬੰਧਤ ਸਵਾਲ ਪੁੱਛੇ ਜਾਣ ਦੀ ਸੰਭਾਵਨਾ ਹੈ।


ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ


ਇਸ ਮੁਕਾਬਲੇ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਪ੍ਰਤੀਯੋਗਤਾ ਜਿੱਤਣ ਵਾਲੇ ਨੌਜਵਾਨ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।

ਹੁਣ ਸਭ ਦੀਆਂ ਨਜ਼ਰਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਦੁਪਹਿਰ 12 ਵਜੇ ਹੋਣ ਵਾਲੀ ਪ੍ਰੈੱਸ ਕਾਨਫਰੰਸ ‘ਤੇ ਟਿਕੀਆਂ ਹੋਈਆਂ ਹਨ। ਇਸ ਦੌਰਾਨ ਮੁਕਾਬਲੇ ਦੀ ਰਜਿਸਟ੍ਰੇਸ਼ਨ, ਨਿਯਮਾਂ, ਚੋਣ ਪ੍ਰਕਿਰਿਆ ਅਤੇ ਹੋਰ ਸ਼ਰਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ