ਚੰਡੀਗੜ੍ਹ: ਪਿਛਲੇ ਦਿਨੀ ਗੁਰਸਦਪੁਰ ਚ’ 2 ਪੁਲਿਸ ਮੁਲਾਜ਼ਮਾਂ ਦੀ ਭੇਦ ਭਰੇ ਹਾਲਾਤਾਂ ਚ’ ਮੌਤ ਹੋਈ ਸੀ, ਪਹਿਲਾ ਇਹ ਖਬਰਾਂ ਸਾਹਮਣੇ ਆ ਰਹੀਆਂ ਸੀ ਤੇ ਆਪਸ ਚ’ ਲੜ ਪਏ ਸੀ ਤੇ ਇਕ ਦੂਜੇ ਨੂੰ ਗੋਲੀ ਮਾਰ ਦਿੱਤੀ ਤੇ ਬਾਦ ਚ’ ਇਸ ਦਾ TERROR ANGLE ਵੀ ਸਾਹਮਣੇ ਆਇਆ ਜਦੋ ਪਾਕਸਿਤਾਨ ਦੀ ਅੱਤਵਾਦੀ ਸੰਗਠਨ ਨੇ ਪੋਸਟ ਪਾਕੇ ਇਸਦੀ ਜਿੰਮੇਵਾਰੀ ਲਈ ਤੇ ਹੁਣ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਦੋ ਬਹਾਦਰ ਪੁਲਿਸ ਮੁਲਾਜ਼ਮਾਂ, ਸ਼ਹੀਦ ASI ਗੁਰਨਾਮ ਸਿੰਘ ਅਤੇ PHC ਅਸ਼ੋਕ ਕੁਮਾਰ ਦੀ ਸਰਵੋਚ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਸਰਕਾਰ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਵੱਡੇ ਪੱਧਰ ‘ਤੇ ਐਕਸਗ੍ਰੇਸ਼ੀਆ ਰਾਸ਼ੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ
ਪਰਿਵਾਰਾਂ ਲਈ 1-1 ਕਰੋੜ ਰੁਪਏ ਦੀ ਕੁੱਲ ਸਹਾਇਤਾ
ਸ਼ਹੀਦਾਂ ਦੇ ਸਨਮਾਨ ਵਿੱਚ ਪੰਜਾਬ ਸਰਕਾਰ ਅਤੇ ਬੈਂਕ ਵੱਲੋਂ ਸਾਂਝੇ ਤੌਰ ‘ਤੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ:
ਪੰਜਾਬ ਸਰਕਾਰ ਵੱਲੋਂ ਦੋਵਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ (ਮੁਆਵਜ਼ਾ) ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਬੈਂਕ ਵੱਲੋਂ ਵੀ ਬੀਮਾ ਰਾਸ਼ੀ ਦੇ ਤੌਰ ‘ਤੇ 1-1 ਕਰੋੜ ਰੁਪਏ ਦੀ ਵਾਧੂ ਰਾਸ਼ੀ ਦਿੱਤੀ ਜਾਵੇਗੀ। ਇਸ ਤਰ੍ਹਾਂ ਹਰੇਕ ਸ਼ਹੀਦ ਦੇ ਪਰਿਵਾਰ ਨੂੰ ਕੁੱਲ 1 ਕਰੋੜ ਰੁਪਏ ਦੀ ਮਾਲੀ ਸਹਾਇਤਾ ਮਿਲੇਗੀ, ਤਾਂ ਜੋ ਮੁਸ਼ਕਲ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਆਰਥਿਕ ਸਹਾਰਾ ਮਿਲ ਸਕੇ।
“ਸਾਡੇ ਸ਼ਹੀਦ ਸਾਡਾ ਮਾਣ”
ਸਰਕਾਰ ਦੇ ਨੁਮਾਇੰਦਿਆਂ ਨੇ ਕਿਹਾ ਕਿ ਪੈਸਾ ਕਦੇ ਵੀ ਕਿਸੇ ਜਾਨ ਦੀ ਕੀਮਤ ਨਹੀਂ ਹੋ ਸਕਦਾ, ਪਰ ਇਹ ਕਦਮ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਰਾਜ ਦੀ ਜ਼ਿੰਮੇਵਾਰੀ ਅਤੇ ਸਤਿਕਾਰ ਦਾ ਪ੍ਰਤੀਕ ਹੈ
ਬਹਾਦਰੀ ਦੀ ਮਿਸਾਲ
ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਜੋ ਦਲੇਰੀ ਦਿਖਾਈ, ਉਸ ਦੀ ਪੂਰੇ ਸੂਬੇ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਵਿਸ਼ਵਾਸ ਦਿਵਾਇਆ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਸੰਭਵ ਦੇਖਭਾਲ ਕੀਤੀ ਜਾਵੇਗੀ



