ਜਲੰਧਰ ਦੇ ਰਾਮਾਮੰਡੀ ਵਿੱਚ 40 ਸਾਲਾ ਟਿਊਸ਼ਨ ਅਧਿਆਪਕ ਵੱਲੋਂ 17 ਸਾਲਾ ਵਿਦਿਆਰਥਣ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਤੋ ਬਾਅਦ ਲਡ਼ਕੀ ਤਿੰਨ ਮਹੀਨੇ ਦੀ ਗਰਭਵਤੀ ਵੀ ਹੋ ਗਈ। ਪਰਿਵਾਰ ਵਾਲਿਆਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਹਿਚਾਣਣ ਰਵਿੰਦਰ ਕਸ਼ਯਪ ਵਜੋਂ ਹੋਈ ਹੈ, ਉਹ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।
ਜਾਣਕਾਰੀ ਅਨੁਸਾਰ ਦੋਸ਼ੀ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਮੁਲਜ਼ਮ ਸ਼ਾਦੀਸ਼ੁਦਾ ਦੱਸਿਆ ਜਾਂ ਰਿਹਾ ਹੈ ਅਤੇ ਰੇਲਵੇ ਵਿਭਾਗ ਵਿੱਚ ਗੇਟਮੈਨ ਵਜੋਂ ਤਾਇਨਾਤ ਹੈ। ਘਰ ‘ਚ ਅਚਾਨਕ ਬੱਚੀ ਦੀ ਤਬੀਅਤ ਖਰਾਬ ਹੋਣ ‘ਤੇ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰ ਨੇ ਦੱਸਿਆ ਕਿ ਬੱਚੀ ਤਿੰਨ ਮਹੀਨੇ ਦੀ ਗਰਭਵਤੀ ਹੈ।
