
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 1822 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ

ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ SGPC ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ 2026 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਂਦਾ ਹੈ, ਤਾਂ ਜੋ ਸੰਗਤਾਂ ਉੱਥੇ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕਣ ਅਤੇ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰ ਸਕਣ।
ਉਨ੍ਹਾਂ ਦੱਸਿਆ ਕਿ ਇਸ ਵਾਰ ਜਥੇ ਵਿੱਚ ਸ਼ਾਮਲ ਹੋਣ ਲਈ ਕੁੱਲ 1828 ਸਿੱਖ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਵਾਸਤੇ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 1822 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਹੋ ਗਏ ਹਨ, ਜਦਕਿ 6 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।
22 ਨਵੰਬਰ ਨੂੰ ਰਵਾਨਾ ਹੋਣ ਵਾਲਾ ਇਹ ਜਥਾ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਸੰਗਤਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨਾਲ ਜੁੜਨਗੀਆਂ।



