ਸੰਗਰੂਰ ਦੇ ਪਿੰਡ ਖਾਨੇਵਾਲ ਕੋਲ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਬਾਈਕ ਸਵਾਰ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 15 ਤੋਂ 16 ਸਾਲ ਦੀ ਉਮਰ ਦੇ ਦੋਵੇਂ ਵਿਦਿਆਰਥੀ ਆਪਣੀ ਬਾਈਕ ‘ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ, ਜਿਨ੍ਹਾਂ ਦੀ ਸਕੂਲ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ।
ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿੱਚ ਭਾਰੀ ਰੋਹ ਦੇਖਣ ਨੂੰ ਮਿਲਿਆ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਲੈ ਕੇ ਮੌਕੇ ‘ਤੇ ਧਰਨਾ ਲਗਾ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
