ਪੰਜਾਬ ‘ਚ ਹੋਇਆ ਚੋਣਾਂ ਦਾ ਐਲਾਨ, ਜਾਣੋ ਕਦੋਂ ਤੇ ਕਿਹੜੀਆਂ ਪੈਣਗੀਆਂ ਵੋਟਾਂ

ਪੰਜਾਬ ‘ਚ ਇੱਕ ਵਾਰ ਫਿਰ ਤੋਂ ਚੋਣਾਂ ਹੋਣ ਜਾ ਰਹੀਆਂ ਹਨ , ਇਸ ਸਬੰਧੀ ਰਾਜ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਹੋਈ। ਦੱਸ ਦਈਏ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਇਹ ਚੋਣਾਂ 14 ਦਸੰਬਰ ਦਿਨ ਐਤਵਾਰ ਨੂੰ ਕਰਵਾਈਆਂ ਜਾਣਗੀਆਂ ਅਤੇ 17 ਦਸੰਬਰ ਨੂੰ ਚੋਣਾਂ […]

’10 ਰੁਪਏ ਵਾਲਾ ਬਿਸਕੁਟ’ ਵਾਲਾ ਸ਼ਾਦਾਬ ਜ਼ਕਾਤੀ ਗ੍ਰਿਫ਼ਤਾਰ, ਬੱਚੀ ਨਾਲ ਅਸ਼ਲੀਲ ਟਿੱਪਣੀਆਂ ਕਰਨਾ ਪਿਆ ਮਹਿੰਗਾ

ਮੇਰਠ : ਸੋਸ਼ਲ ਮੀਡੀਆ ‘ਤੇ ’10 ਰੁਪਏ ਵਾਲਾ ਬਿਸਕੁਟ ਕਿੰਨੇ ਦਾ ਹੈ ਜੀ’ ਡਾਇਲਾਗ ਨਾਲ ਰਾਤੋ-ਰਾਤ ਮਸ਼ਹੂਰ ਹੋਣ ਵਾਲਾ Content Creator ਸ਼ਾਦਾਬ ਜ਼ਕਾਤੀ ਵਿਵਾਦਾਂ ਵਿੱਚ ਘਿਰ ਗਏ ਨੇ। ਉਨ੍ਹਾਂ ਖਿਲਾਫ਼ ਮੇਰਠ ਦੇ ਇੰਚੌਲੀ ਥਾਣੇ ਵਿੱਚ ਅਸ਼ਲੀਲਤਾ ਫੈਲਾਉਣ ਦੇ ਦੋਸ਼ ਹੇਠ ਰਿਪੋਰਟ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ […]

4 ਅਤੇ 5 ਦਸੰਬਰ ਨੂੰ ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ

ਨਵੀਂ ਦਿੱਲੀ : ਰੂਸ ਦੇ ਰਾਸ਼ਟਰਪਤੀ ਪੁਤਿਨ ਅਗਲੇ ਮਹੀਨੇ ਦੋ ਦਿਨਾਂ ਦੇ ਲਈ ਭਾਰਤ ਦੌਰੇ ਤੇ’ ਆ ਰਹੇ ਨੇ । ਰੂਸੀ ਰਾਜ ਦੀਆਂ ਖ਼ਬਰ ਏਜੰਸੀਆਂ ਨੇ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਰਾਸ਼ਟਰਪਤੀ ਪੁਤਿਨ 4 ਤੋਂ 5 ਦਸੰਬਰ ਤੱਕ ਭਾਰਤ ਵਿੱਚ ਰਹਿਣਗੇ। ਰੂਸੀ ਸੁਰੱਖਿਆ ਦੇ ਕਰਮੀ ਨਵੀਂ ਦਿੱਲੀ ਪਹੁੰਚ ਗਏ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ, ਰਾਸ਼ਟਰਪਤੀ […]

ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ, 28 ਨਵੰਬਰ ਦਿਨ ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਸਵੇਰੇ 11:30 ਵਜੇ ਸ਼ੁਰੂ ਹੋਵੇਗੀ। ਕੀ ਹੋਵੇਗਾ ਏਜੰਡਾ? ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਅਨੁਸਾਰ ਇਸ ਮੌਕੇ ਕਈ ਅਹਿਮ ਅਤੇ ਲੋਕ-ਪੱਖੀ ਫੈਸਲੇ ਲਏ ਜਾਣ ਦੀ […]

ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ‘ਤੇ ਗੋਲੀਬਾਰੀ

ਫਗਵਾੜਾ : ਤਾਜ਼ਾ ਖ਼ਬਰਾਂ ਅਨੁਸਾਰ, ਆਮ ਆਦਮੀ ਪਾਰਟੀ ਦੇ ਇੱਕ ਸਥਾਨਕ ਆਗੂ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ | ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਕਰੀਬ 1:30 ਵਜੇ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫਗਵਾੜਾ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਦੇ […]

ਨਸ਼ਾ ਤਸਕਰਾਂ ਨਾਲ ਸਬੰਧ: AAP ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੂੰ ਪਾਰਟੀ ਵਿੱਚੋਂ ਕੱਢਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਠੋਸ ਸਬੂਤ ਮਿਲਣ ਤੋਂ ਬਾਅਦ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਨਾ ਸਿਰਫ਼ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ, ਸਗੋਂ ਉਨ੍ਹਾਂ ਨੂੰ ਤੁਰੰਤ ਮੇਅਰ ਦੇ ਅਹੁਦੇ ਤੋਂ ਹਟਾਉਣ ਦਾ ਵੀ ਹੁਕਮ ਦਿੱਤਾ ਹੈ। ਪਾਰਟੀ ਦੀ ‘ਜ਼ੀਰੋ-ਟੌਲਰੈਂਸ’ ਨੀਤੀ […]

PU ਸੈਨੇਟ ਚੋਣਾਂ ਦਾ ਬਿਗਲ ਵੱਜਿਆ: ਉਪ-ਰਾਸ਼ਟਰਪਤੀ ਦਫ਼ਤਰ ਵੱਲੋਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਲੰਬੇ ਸਮੇਂ ਤੋਂ ਲਟਕੀਆਂ ਪੰਜਾਬ ਯੂਨੀਵਰਸਿਟੀ (PU) ਸੈਨੇਟ ਚੋਣਾਂ ਦਾ ਰਾਹ ਆਖ਼ਰਕਾਰ ਸਾਫ਼ ਹੋ ਗਿਆ ਹੈ। ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ-ਰਾਸ਼ਟਰਪਤੀ ਦੇ ਦਫ਼ਤਰ ਨੇ ਚੋਣ ਪ੍ਰੋਗਰਾਮ ਦੀਆਂ ਤਰੀਕਾਂ ਨੂੰ ਮਨਜ਼ੂਰੀ ਦਿੰਦੇ ਹੋਏ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੁਰਾਣੇ ਸ਼ਡਿਊਲ ਅਨੁਸਾਰ ਹੀ ਹੋਣਗੀਆਂ ਚੋਣਾਂ ਦਫ਼ਤਰ ਦੀ ਸਕੱਤਰ, ਸਰਿਤਾ ਚੌਹਾਨ ਨੇ ਪੁਸ਼ਟੀ ਕੀਤੀ ਹੈ ਕਿ ਚੋਣਾਂ ਉਸੇ ਸ਼ਡਿਊਲ ਅਨੁਸਾਰ […]

ਗੁਹਾਟੀ ਟੈਸਟ ਹਾਰ ਦੀ ਜ਼ਿੰਮੇਵਾਰੀ ਮੇਰੀ, BCCI ਕਰੇਗਾ ਮੇਰੇ ਭਵਿੱਖ ਦਾ ਫ਼ੈਸਲਾ: ਗੌਤਮ ਗੰਭੀਰ

ਗੁਹਾਟੀ: ਦੱਖਣੀ ਅਫ਼ਰੀਕਾ ਹੱਥੋਂ ਟੈਸਟ ਸੀਰੀਜ਼ ਵਿੱਚ 0-2 ਦੀ ਕਰਾਰੀ ਹਾਰ ਮਿਲਣ ਤੋਂ ਬਾਅਦ ਗੁਹਾਟੀ ਵਿੱਚ ਮੀਡੀਆ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਦੇ ਹੋਏ ਭਾਰਤੀ ਕ੍ਰਿਕਟ ਟੀਮ ਦੇ ਹੈੱਡ ਕੋਚ ਗੌਤਮ ਗੰਭੀਰ ਗੁੱਸੇ ਵਿੱਚ ਨਜ਼ਰ ਆਏ। 26 ਨਵੰਬਰ ਨੂੰ ਖੇਡੇ ਗਏ ਦੂਜੇ ਅਤੇ ਆਖਰੀ ਟੈਸਟ ਵਿੱਚ ਭਾਰਤ ਨੂੰ 408 ਦੌੜਾਂ ਦੇ ਵੱਡੇ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ […]

ਪ੍ਰਧਾਨ ਮੰਤਰੀ ਖਿਲਾਫ ਕੀਤੀ ਗਈ ਬੇਤੁਕੀ ਬਿਆਨਬਾਜ਼ੀ ਲਈ ‘ਆਪ’ ਜਨਤਕ ਮਾਫ਼ੀ ਮੰਗੇ – ਸੁਨੀਲ ਜਾਖੜ

ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੇ ਮੰਤਰੀ ਅਮਨ ਅਰੋੜਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਪ੍ਰੈਸ ਕਾਨਫ਼ਰੰਸ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਬਾਰੇ ਦਿੱਤੇ ਗਏ ਬਿਆਨਾਂ ਨੂੰ “ਝੂਠ ਅਤੇ ਤੱਥਾਂ ਤੋਂ ਰਹਿਤ” ਕਰਾਰ ਦਿੰਦਿਆਂ ਸਖ਼ਤ ਨਿੰਦਾ ਕੀਤੀ ਹੈ। ਸੁਨੀਲ ਜਾਖੜ ਨੇ ਜ਼ੋਰ ਦੇ ਕੇ ਕਿਹਾ ਕਿ […]

CM ਮਾਨ ਤੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡੇ ਚੈੱਕ

ਗੁਰਦਾਸਪੁਰ : ਤੁਹਾਨੂੰ ਦਸਦੀਏ ਅੱਜ CM ਭਗਵੰਤ ਮਾਨ ਵਲੋਂ ਗੁਰਦਾਸਪੁਰ ਜਿਲੇ ਦਾ ਦੌਰਾ ਕੀਤਾ ਗਿਆ, ਇਸ ਮੌਕੇ ਉਨ੍ਹਾਂ ਵਲੋਂ ਹੜ੍ਹ ਪੀੜਤਾਂ ਲੋਕਾਂ ਨੂੰ ਮੁਆਫਜ਼ਾ ਦਿੱਤਾ ਗਿਆ, ਉਨ੍ਹਾਂ ਨੂੰ ਚੈੱਕ ਵੰਡੇ ਗਏ, ਇਸ ਮੌਕੇ ਪੰਜਾਬ ਮਨੋਰਿਟੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ CM ਮਾਨ ਦਾ ਧੰਨਵਾਦ ਵੀ ਕੀਤਾ , ਜਿਨ੍ਹਾਂ ਨੇ ਹੜ੍ਹ ਪੀੜਤਾਂ ਦੇ ਪਰਿਵਾਰਾਂ ਦੀ ਬਾਂਹ ਫੜ੍ਹੀ, ਉਨ੍ਹਾਂ ਨੂੰ […]