ਨਿਹੰਗਾਂ ਦੇ ਭੇਸ ‘ਚ ਆਏ ਲੁਟੇਰਿਆਂ ਨੇ ਜਵੈਲਰ ਦੇ ਘਰੋਂ ਲੁੱਟੇ 3 ਕਰੋੜ

ਗੁਰਦਾਸਪੁਰ: ਗੁਰਦਾਸਪੁਰ ਦੇ ਜੇਲ੍ਹ ਰੋਡ ਸਥਿਤ ‘5 ਨੰਬਰ ਸਕੀਮ’ ਇਲਾਕੇ ਵਿੱਚ ਅੱਜ ਸਵੇਰੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਮਸ਼ਹੂਰ ਜਵੈਲਰ ਵਰੁਣ ਮਹਾਜਨ ਦੇ ਘਰ ਪੰਜ ਹਥਿਆਰਬੰਦ ਲੁਟੇਰਿਆਂ ਨੇ ਨਿਹੰਗ ਸਿੰਘਾਂ ਦੇ ਭੇਸ ਵਿੱਚ ਦਾਖਲ ਹੋ ਕੇ ਕਰੀਬ 3 ਕਰੋੜ ਰੁਪਏ ਦੀ ਨਕਦੀ ਅਤੇ ਗਹਿਣੇ ਲੁੱਟ ਲਏ। ਲੁਟੇਰਿਆਂ ਨੇ ਪਰਿਵਾਰਕ ਮੈਂਬਰਾਂ ਦੇ ਸਿਰ ‘ਤੇ ਪਿਸਤੌਲ ਤਾਣ ਕੇ […]

ਖਾੜੀ ਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਮਦਦ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਪਹਿਲ; 24×7 ਹੈਲਪਲਾਈਨ ਜਾਰੀ

ਚੰਡੀਗੜ੍ਹ: ਮੱਧ ਪੂਰਬ (Middle East) ਵਿੱਚ ਜਾਰੀ ਜੰਗ ਵਰਗੇ ਹਾਲਾਤਾਂ ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਨਾਗਰਿਕਾਂ ਦੀ ਸਹਾਇਤਾ ਅਤੇ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਲਈ ਦੋ ਸੀਨੀਅਰ ਅਧਿਕਾਰੀਆਂ ਦੀ ਨਿਯੁਕਤੀ ਕਰ ਦਿੱਤੀ ਹੈ ਸਹਾਇਤਾ ਲਈ ਤਾਇਨਾਤ ਕੀਤੇ […]

ਇੰਗਲੈਂਡ ਨੂੰ ਹਰਾ ਕੇ ਭਾਰਤ T20 ਵਿਸ਼ਵ ਕੱਪ 2026 ਦੇ ਫਾਈਨਲ ਵਿੱਚ

ਮੁੰਬਈ : ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਇੱਕ ਰੌਂਗਟੇ ਖੜ੍ਹੇ ਕਰ ਦੇਣ ਵਾਲੇ ਸੈਮੀਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਇੰਗਲੈਂਡ ਨੂੰ 7 ਦੌੜਾਂ ਨਾਲ ਹਰਾਕੇ ਫਾਈਨਲ ਦੀ ਟਿਕਟ ਪੱਕੀ ਕਰ ਲਈ ਹੈ। ਜਿੱਥੇ ਇੱਕ ਪਾਸੇ ਬੱਲੇਬਾਜ਼ ਦੌੜਾਂ ਦੀ ਬਾਰਿਸ਼ ਕਰ ਰਹੇ ਸਨ, ਉੱਥੇ ਹੀ ਜਸਪ੍ਰੀਤ ਬੁਮਰਾਹ ਦੀ ਘਾਤਕ ਗੇਂਦਬਾਜ਼ੀ ਨੇ ਭਾਰਤ ਦੀ ਜਿੱਤ ਦੀ ਨੀਂਹ ਰੱਖੀ। ਹੁਣ 8 ਮਾਰਚ […]

ਆਸਟ੍ਰੇਲੀਆ ‘ਚ ‘2800 ਕਿੱਲੇ’ ਜ਼ਮੀਨ ਦੀ ਚਰਚਾ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਵਿਰੋਧੀਆਂ ਨੂੰ ਇੰਝ ਦਿੱਤਾ ਜਵਾਬ

ਧੂਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਆਪਣੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹਿੰਦੇ ਹਨ, ਪਰ ਪਿਛਲੇ ਕੁਝ ਦਿਨਾਂ ਤੋਂ ਵਿਰੋਧੀ ਪਾਰਟੀ ਦੇ ਲੀਡਰ ਲਗਾਤਾਰ ਸਵਾਲ ਚੁੱਕ ਰਹੇ ਸੀ ਕਿ ਮੁੱਖ ਮੰਤਰੀ ਦੀ ਆਸਟ੍ਰੇਲੀਆ ਵਿੱਚ 2800 ਕਿੱਲੇ ਜ਼ਮੀਨ ਹੈ। ਹੁਣ ਸੀਐਮ ਮਾਨ ਨੇ ਖੁਦ ਸਾਹਮਣੇ ਆ ਕੇ ਇਸ ਮਾਮਲੇ ਤੇ’ ਵੱਡਾ ਬਿਆਨ ਦਿੱਤਾ ਹੈ, ਕਿ ਕਿਹਾ CM ਮਾਨ ਨੇ ਥੱਲੇ […]

T20 ਵਰਲਡ ਕੱਪ 2026: ਸੰਜੂ ਸੈਮਸਨ ਦੀ ਮੁੜ ਤੂਫ਼ਾਨੀ ਬੈਟਿੰਗ! ਭਾਰਤ ਨੇ ਇੰਗਲੈਂਡ ਨੂੰ ਦਿੱਤਾ 254 ਦੌੜਾਂ ਦਾ ਪਹਾੜ ਜਿਹਾ ਟੀਚਾ

ਮੁੰਬਈ : T20 ਵਿਸ਼ਵ ਕੱਪ 2026 ਦੇ ਦੂਜੇ ਸੈਮੀਫਾਈਨਲ ਵਿੱਚ ਮੇਜ਼ਬਾਨ ਭਾਰਤ ਨੇ ਇੰਗਲੈਂਡ ਵਿਰੁੱਧ ਇਤਿਹਾਸਕ ਪ੍ਰਦਰਸ਼ਨ ਕਰਦਿਆਂ ਵਾਨਖੇੜੇ ਦੇ ਮੈਦਾਨ ਵਿੱਚ ਚੌਕਿਆਂ-ਛੱਕਿਆਂ ਦੀ ਬਾਰਿਸ਼ ਕਰ ਦਿੱਤੀ। ਅੱਜ ਵੀਰਵਾਰ, 5 ਮਾਰਚ 2026 ਨੂੰ ਖੇਡੇ ਜਾ ਰਹੇ ਇਸ ਅਹਿਮ ਮੁਕਾਬਲੇ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 253 ਦੌੜਾਂ ਦਾ ਵਿਸ਼ਾਲ ਸਕੋਰ […]

ਹੁਣ ਗਧੇ ਪਾਲ ਕੇ ਬਣੋ ਕਰੋੜਪਤੀ! ਸਰਕਾਰ ਦੇ ਰਹੀ ਹੈ 50 ਲੱਖ ਰੁਪਏ ਦੀ ਸਬਸਿਡੀ, ਜਾਣੋ ਕੀ ਹੈ ਪੂਰੀ ਸਕੀਮ

ਨਵੀਂ ਦਿੱਲੀ: ਜੇਕਰ ਤੁਸੀਂ ਵੀ ਨੌਕਰੀ ਤੋਂ ਤੰਗ ਆ ਚੁੱਕੇ ਹੋ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਬਾਰੇ ਸੋਚ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਆਮ ਤੌਰ ‘ਤੇ ਲੋਕ ਕਾਰੋਬਾਰ ਦੇ ਨਾਂ ‘ਤੇ ਡੇਅਰੀ ਫਾਰਮ ਜਾਂ ਫੈਕਟਰੀ ਖੋਲ੍ਹਣ ਬਾਰੇ ਸੋਚਦੇ ਹਨ, ਪਰ ਹੁਣ ਤੁਸੀਂ ਗਧੇ ਪਾਲ ਕੇ ਵੀ ਲੱਖਾਂ-ਕਰੋੜਾਂ ਰੁਪਏ ਕਮਾ ਸਕਦੇ ਹੋ। ਕੇਂਦਰ ਸਰਕਾਰ ਨੇ ਗਧਿਆਂ ਦੀ ਘੱਟ […]

ਪ੍ਰਸ਼ਾਦ ਦਾ ਝਾਂਸਾ ਦੇ ਕੇ 3 ਬੱਚਿਆਂ ਨੂੰ ਚੁੱਕ ਕੇ ਲੈ ਗਈ ਔਰਤ

ਹੋਲੀ ਦੇ ਦਿਨ ਬੁੱਧਵਾਰ ਨੂੰ ਸ਼ਹਿਰ ਦੀ ਧੋਬਿਆਣਾ ਬਸਤੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਰ ਸਵਾਰ ਇੱਕ ਮਹਿਲਾ ਅਤੇ ਇੱਕ ਪੁਰਸ਼ ਵੱਲੋਂ ਤਿੰਨ ਛੋਟੇ ਬੱਚਿਆਂ ਨੂੰ ਪ੍ਰਸ਼ਾਦ ਦਾ ਲਾਲਚ ਦੇ ਕੇ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ […]

ਰਣਜੀਤ ਸਿੰਘ ਐਨਕਾਊਂਟਰ ਮਾਮਲਾ: ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਪਾਈ ਝਾੜ, DGP ਗੌਰਵ ਯਾਦਵ ਨੂੰ ਅੱਜ 2 ਵਜੇ ਕੀਤਾ ਤਲਬ

ਚੰਡੀਗੜ੍ਹ: ਗੁਰਦਾਸਪੁਰ ਵਿੱਚ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੇ ਮੁੱਖ ਮੁਲਜ਼ਮ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਪੰਜਾਬ ਦੇ ਡੀਜੀਪੀ (DGP) ਗੌਰਵ ਯਾਦਵ ਨੂੰ ਅੱਜ ਦੁਪਹਿਰ 2 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਕੀ ਹੈ ਪੂਰਾ ਮਾਮਲਾ ? […]

ਹਿਮਾਚਲ ਪੁਲਿਸ ਦਾ ਪੰਜਾਬੀ ਬਾਈਕਰਾਂ ‘ਤੇ ਵੱਡਾ ਐਕਸ਼ਨ: 2 ਦਿਨਾਂ ‘ਚ 950 ਤੋਂ ਵੱਧ ਚਲਾਨ

ਕੁੱਲੂ : ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ‘ਤੇ ਘੁੰਮਣ ਆਉਣ ਵਾਲੇ ਪੰਜਾਬ ਦੇ ਬਾਈਕ ਸਵਾਰ ਇਸ ਵੇਲੇ ਹਿਮਾਚਲ ਪੁਲਿਸ ਦੇ ਨਿਸ਼ਾਨੇ ‘ਤੇ ਹਨ। ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਹੁੜਦੰਗੀਆਂ ਵਿਰੁੱਧ ਪੁਲਿਸ ਨੇ ਵੱਡੀ ਮੁਹਿੰਮ ਵਿੱਢੀ ਹੈ, ਜਿਸ ਤਹਿਤ ਮਹਿਜ਼ ਦੋ ਦਿਨਾਂ ਦੇ ਅੰਦਰ 950 ਤੋਂ ਵੱਧ ਬਾਈਕ ਸਵਾਰਾਂ ਦੇ ਚਲਾਨ ਕੱਟੇ ਗਏ ਹਨ ਕਿਉਂ ਹੋ ਰਹੀ ਹੈ ਸਖ਼ਤ ਕਾਰਵਾਈ?ਹਿਮਾਚਲ […]

ਮਸ਼ਹੂਰ ਸੋਸ਼ਲ ਮੀਡੀਆ ਸਟਾਰ ਨੈਂਸੀ ਗਰੇਵਾਲ ਦਾ ਕੈਨੇਡਾ ਚ’ ਹੋਇਆ ਕਤਲ

ਓਨਟਾਰੀਓ : ਕੈਨੇਡਾ ਦੇ ਲਾਸਾਲੇ ਸ਼ਹਿਰ ਵਿੱਚ ਇੱਕ ਬੇਹੱਦ ਮੰਦਭਾਗੀ ਅਤੇ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪੰਜਾਬੀ ਮੂਲ ਦੀ 45 ਸਾਲਾ ਪ੍ਰਸਿੱਧ ਯੂਟਿਊਬਰ ਅਤੇ ਸੋਸ਼ਲ ਮੀਡੀਆ ਸਟਾਰ ਨੈਂਸੀ ਗਰੇਵਾਲ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਖ਼ਬਰ ਨੇ ਸਥਾਨਕ ਭਾਈਚਾਰੇ ਅਤੇ ਸੋਸ਼ਲ ਮੀਡੀਆ ਜਗਤ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਘਟਨਾ ਦਾ ਵੇਰਵਾਲਾਸਾਲੇ […]