ਬੰਗਾ ਨੇੜੇ ਟੂਰਿਸਟ ਬੱਸ ਪਲਟੀ, ਤਿੰਨ ਦੀ ਮੌਤ, ਕਈ ਯਾਤਰੀ ਜ਼ਖ਼ਮੀ

ਨਵਾਂਸ਼ਹਿਰ ਦੇ ਬੰਗਾ ਇਲਾਕੇ ਵਿੱਚ ਸੋਮਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਟੂਰਿਸਟ ਬੱਸ ਪਲਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਔਰਤ ਅਤੇ ਬੱਸ ਦਾ ਕੰਡਕਟਰ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ ਕਈ ਯਾਤਰੀ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਬੱਸ ਮਨਾਲੀ ਤੋਂ ਅੰਮ੍ਰਿਤਸਰ ਸਾਹਿਬ ਵੱਲ ਜਾ ਰਹੀ ਸੀ ਅਤੇ ਹਾਦਸੇ ਸਮੇਂ […]

‘ਪੰਜਾਬ ਦਾ ਇਤਿਹਾਸ’ ਕਿਤਾਬ ਲੋਕ ਅਰਪਣ, CM ਮਾਨ ਬੋਲੇ—ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਵਿਰਸੇ ਨਾਲ ਜੋੜੀਏ

ਚੰਡੀਗੜ੍ਹ: ਪੰਜਾਬ ਦੇ ਅਮੀਰ ਇਤਿਹਾਸ, ਵਿਰਸੇ ਅਤੇ ਕੁਰਬਾਨੀਆਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦੇ ਮਕਸਦ ਨਾਲ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਵਿਸ਼ੇਸ਼ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੂੰ ‘ਪੰਜਾਬ ਦਾ ਇਤਿਹਾਸ’ ਕਿਤਾਬ ਲੋਕ ਅਰਪਣ ਕਰਨ ਦਾ ਮੌਕਾ ਮਿਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਉਪਰਾਲੇ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ […]

ਚੰਨੀ ਨੂੰ ਲਗਾਤਾਰ ਤੀਜੀ ਵਾਰ ਮਿਲੀ ਸੰਸਦੀ ਸਥਾਈ ਕਮੇਟੀ ਦੀ ਕਮਾਨ

ਨਵੀ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਤੀਜੀ ਵਾਰ ਸੰਸਦੀ ਸਥਾਈ ਕਮੇਟੀ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਡੇਅਰੀ ਅਤੇ ਮੱਛੀ ਪਾਲਣ ਨਾਲ ਸਬੰਧਤ ਸੰਸਦੀ ਸਥਾਈ ਕਮੇਟੀ ਦਾ ਚੇਅਰਪਰਸਨ ਬਣਾਇਆ ਗਿਆ ਹੈ। ਚੰਨੀ ਨੇ ਇਸ ਜ਼ਿੰਮੇਵਾਰੀ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ […]

‘ਬੇਬੇ, ਤੈਨੂੰ ਮਿਲ ਕੇ ਰੂਹ ਨੂੰ ਸੱਚਾ ਸਕੂਨ ਮਿਲਿਆ’—CM ਭਗਵੰਤ ਮਾਨ ਦਾ ਭਾਵੁਕ ਸੰਦੇਸ਼

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਬਜ਼ੁਰਗ ਮਾਤਾ ਨੂੰ ਮਿਲ ਕੇ ਉਨ੍ਹਾਂ ਦੀ ਰੂਹ ਨੂੰ ਸੱਚਾ ਸਕੂਨ ਮਿਲਿਆ ਅਤੇ ਮਾਤਾ ਦੀ ਮੁਸਕਾਨ ਹਮੇਸ਼ਾ ਬਰਕਰਾਰ ਰਹਿਣ ਦੀ ਕਾਮਨਾ ਕੀਤੀ CM ਮਾਨ ਨੇ ਆਪਣੇ ਸੰਦੇਸ਼ ਵਿੱਚ ਲਿਖਿਆ, “ਬੇਬੇ, ਤੈਨੂੰ ਮਿਲ ਕੇ […]

“ਗੁੱਡਾ-ਗੁੱਡੀ OH ਜਾਂਦੇ…” ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾਉਣ ਮਗਰੋਂ ਚੰਨੀ ਦੇ ਪੁੱਤ ਦੀ POST

ਪੰਜਾਬ ਕਾਂਗਰਸ ਦੀ ਸਿਆਸਤ ਵਿੱਚ ਵੱਡੇ ਬਦਲਾਅ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤ ਵੱਲੋਂ ਸੋਸ਼ਲ ਮੀਡੀਆ ‘ਤੇ ਕੀਤੀ ਗਈ ਇੱਕ ਪੋਸਟ ਚਰਚਾ ਦਾ ਵਿਸ਼ਾ ਬਣ ਗਈ ਹੈ। ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਸਾਹਮਣੇ ਆਈ ਇਸ ਪੋਸਟ ਵਿੱਚ “ਗੁੱਡਾ-ਗੁੱਡੀ OH ਜਾਂਦੇ” ਵਰਗੇ ਸ਼ਬਦ ਲਿਖੇ ਗਏ ਹਨ। ਪੋਸਟ ਨੂੰ ਪੰਜਾਬ ਕਾਂਗਰਸ […]

ਪਟਿਆਲਾ ‘ਚ ਪੰਜਾਬ ਪੁਲਿਸ ਦਾ ਵੱਡਾ CASO ਆਪਰੇਸ਼ਨ, ਪੜੋ ਪੂਰੀ ਖ਼ਬਰ

ਪਟਿਆਲਾ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪਟਿਆਲਾ ਵਿੱਚ CASO (Cordon and Search Operation) ਕੀਤਾ ਗਿਆ। ਇਸ ਦੌਰਾਨ ਪੁਲਿਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। CASO ਆਪਰੇਸ਼ਨ ਦੀ ਅਗਵਾਈ DIG ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਅਤੇ SSP ਪਟਿਆਲਾ ਵੱਲੋਂ ਕੀਤੀ ਗਈ। ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੁਲਿਸ […]

ਨਵਾਂਸ਼ਹਿਰ ਦੇ MLA ਡਾ. ਨਛੱਤਰ ਪਾਲ ਨੇ ਸੋਸ਼ਲ ਮੀਡੀਆ ’ਤੇ ਚੱਲ ਰਹੀ ਖ਼ਬਰ ਨੂੰ ਦੱਸਿਆ ਗਲਤ

ਨਵਾਂਸ਼ਹਿਰ: ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ ਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਨਾਲ ਸਬੰਧਤ ਚੱਲ ਰਹੀ ਇੱਕ ਖ਼ਬਰ ਨੂੰ ਲੈ ਕੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ BSP ਦਾ ਸਟੇਟ ਇੰਚਾਰਜ ਲਗਾਏ ਜਾਣ ਸਬੰਧੀ ਚੱਲ ਰਹੀ ਖ਼ਬਰ ਗਲਤ ਅਤੇ ਬੇਬੁਨਿਆਦ ਹੈ। ਡਾ. ਨਛੱਤਰ ਪਾਲ ਨੇ ਸਪਸ਼ਟ ਕੀਤਾ ਕਿ ਸੋਸ਼ਲ ਮੀਡੀਆ ’ਤੇ […]

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 1 AK-47, ਮੈਗਜ਼ੀਨ, ਜਿੰਦਾ ਕਾਰਤੂਸ ਤੇ 2 ਹੈਂਡ ਗ੍ਰੇਨੇਡ ਬਰਾਮਦ; ਇੱਕ ਮੁਲਜ਼ਮ ਕਾਬੂ

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਧਮਾਕਾਖੇਜ਼ ਸਮੱਗਰੀ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ 1 AK-47 ਰਾਈਫਲ, ਇੱਕ ਮੈਗਜ਼ੀਨ, ਜਿੰਦਾ ਕਾਰਤੂਸ ਅਤੇ 2 ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ, ਕਾਬੂ ਕੀਤਾ ਗਿਆ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਨਾਲ ਕਥਿਤ ਤੌਰ […]

6 ਅਕਤੂਬਰ ਤੋਂ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ, ਲੋਕਾਂ ਦੇ ਜਾਣਗੇ ਘਰ-ਘਰ

ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਨਵੀਂ ਪ੍ਰਚਾਰ ਮੁਹਿੰਮ ਨੂੰ ਲੈ ਕੇ ਰੂਪਨਗਰ ਵਿਖੇ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਨਵੀਂ ਮੁਹਿੰਮ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 6 ਅਕਤੂਬਰ ਤੋਂ ਪਾਰਟੀ […]