ਬੈਂਗਲੁਰੂ ਤੋਂ ਗੋਆ ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ੁਸ਼ਖ਼ਬਰੀ! 13 ਨਵੰਬਰ ਨੂੰ ਸ਼ੁਰੂ ਹੋ ਸਕਦੀ ਹੈ ਨਵੀਂ ਵੰਦੇ ਭਾਰਤ ਐਕਸਪ੍ਰੈੱਸ

ਬੈਂਗਲੁਰੂ: ਰੇਲ ਯਾਤਰੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬੈਂਗਲੁਰੂ ਅਤੇ ਗੋਆ ਵਿਚਾਲੇ ਸਫ਼ਰ ਕਰਨ ਵਾਲੇ ਲੋਕਾਂ ਨੂੰ ਜਲਦ ਹੀ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਦੀ ਸਹੂਲਤ ਮਿਲ ਸਕਦੀ ਹੈ। ਰੇਲਵੇ ਮੰਤਰਾਲੇ ਵੱਲੋਂ ਯਸ਼ਵੰਤਪੁਰ (ਬੈਂਗਲੁਰੂ) ਤੋਂ ਮਡਗਾਓਂ (ਗੋਆ) ਵਿਚਾਲੇ ਨਵੀਂ ਵੰਦੇ ਭਾਰਤ ਟ੍ਰੇਨ 13 ਨਵੰਬਰ 2026 ਨੂੰ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਨਵੀਂ ਟ੍ਰੇਨ ਦੇ ਚੱਲਣ ਨਾਲ ਕਰਨਾਟਕ, […]

ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਜਿੰਪਾ ਨੇ ਲੇਬਰ ਸ਼ੈੱਡ ਤੇ ਪਿੰਡ ਠਰੋਲੀ ਵਿਖੇ ਕਰਵਾਏ ਸਮਾਗਮਾਂ ‘ਚ ਕੀਤੀ ਸ਼ਿਰਕਤ

ਹੁਸ਼ਿਆਰਪੁਰ : ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ‘ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਲੇਬਰ ਸ਼ੈੱਡ ਅਤੇ ਪਿੰਡ ਠਰੋਲੀ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਸਮੂਹ ਕਾਮਿਆਂ, ਕਾਰੀਗਰਾਂ ਅਤੇ ਮਜ਼ਦੂਰਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ।           ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਭਗਵਾਨ […]

ਨਿਊਯਾਰਕ ਵਿੱਚ ਭਾਰਤੀ ਭਾਈਚਾਰੇ ਨਾਲ ਦੀਵਾਲੀ ਮਨਾਉਂਦੇ ਨਜ਼ਰ ਆਏ ਮੇਅਰ ਜ਼ੋਹਰਾਨ ਮਮਦਾਨੀ

ਨਿਊਯਾਰਕ: ਦੀਵਾਲੀ ਦਾ ਤਿਉਹਾਰ ਦੁਨੀਆ ਭਰ ਵਿੱਚ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਿਊਯਾਰਕ ਦੇ ਮੇਅਰ ਜ਼ੋਹਰਾਨ ਮਮਦਾਨੀ ਵੀ ਭਾਰਤੀ ਭਾਈਚਾਰੇ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਨਜ਼ਰ ਆਏ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਖ਼ਾਸ ਵੀਡੀਓ ਸਾਂਝੀ ਕਰਕੇ ਨਿਊਯਾਰਕ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਮਮਦਾਨੀ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਵਿੱਚ ਭਾਰਤੀ ਸੱਭਿਆਚਾਰ ਅਤੇ […]

ਦੀਵਾਲੀ ਮੌਕੇ ਭਿਆਨਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਜ਼ਿੰਦਾ ਸੜ ਕੇ ਮੌਤ

ਮੁਜ਼ੱਫਰਨਗਰ: ਦੀਵਾਲੀ ਦੇ ਤਿਉਹਾਰ ਦੌਰਾਨ ਇੱਕ ਬੇਹੱਦ ਦਰਦਨਾਕ ਹਾਦਸੇ ਨੇ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਅੱਗ ਦੀ ਲਪੇਟ ਵਿੱਚ ਆ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਹਰਿਆਣਾ ਤੋਂ ਹਰਿਦੁਆਰ […]

ਮੋਹਾਲੀ ਚ ਦੀਵਾਲੀ ਦੀ ਆਤਿਸ਼ਬਾਜ਼ੀ ਬਣੀ ਅੱਗ ਦਾ ਕਾਰਨ! ਆਪਰੇਸ਼ਨ ਸੈੱਲ ਚ ਖੜ੍ਹੀਆਂ ਜ਼ਬਤ ਕਾਰਾਂ ਨੂੰ ਲੱਗੀ ਭਿਆਨਕ ਅੱਗ

ਦੇਰ ਰਾਤ ਵਾਪਰੀ ਘਟਨਾ ਨਾਲ ਮਚਿਆ ਹੜਕੰਪ, ਅੱਗ ਦੀਆਂ ਲਪਟਾਂ ਨੇ ਕਈ ਜ਼ਬਤ ਕੀਤੇ ਵਾਹਨਾਂ ਨੂੰ ਲਿਆ ਲਪੇਟ ’ਚ ਮੋਹਾਲੀ: ਦੀਵਾਲੀ ਦੀ ਰਾਤ ਮੋਹਾਲੀ ਤੋਂ ਅੱਗ ਲੱਗਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੇਰ ਰਾਤ ਆਤਿਸ਼ਬਾਜ਼ੀ ਕਾਰਨ ਮੋਹਾਲੀ ਦੇ ਆਪਰੇਸ਼ਨ ਸੈੱਲ ਵਿੱਚ ਖੜ੍ਹੀਆਂ ਜ਼ਬਤ ਕੀਤੀਆਂ ਕਾਰਾਂ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਮੁੱਢਲੀ […]

ਦੁਬਈ ਦੇ ਬੁਰਜ ਖਲੀਫਾ ‘ਤੇ ਛਾਈ ਦੀਵਾਲੀ ਦੀ ਰੌਣਕ

ਦੁਬਈ: ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ਵੀ ਰੌਸ਼ਨੀਆਂ ਨਾਲ ਜਗਮਗਾ ਉੱਠੀ। ਦੁਬਈ ਦੇ ਇਸ ਵਿਸ਼ਵ ਪ੍ਰਸਿੱਧ ਟਾਵਰ ‘ਤੇ ਭਾਰਤੀਆਂ ਸਮੇਤ ਦੀਵਾਲੀ ਮਨਾਉਣ ਵਾਲੇ ਲੋਕਾਂ ਲਈ ਵਿਸ਼ੇਸ਼ ਸੰਦੇਸ਼ ਪ੍ਰਦਰਸ਼ਿਤ ਕੀਤਾ ਗਿਆ। ਇਸ ਸ਼ਾਨਦਾਰ ਨਜ਼ਾਰੇ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ 828 ਮੀਟਰ ਉੱਚੇ ਬੁਰਜ ਖਲੀਫਾ ‘ਤੇ ਸ਼ਨੀਵਾਰ, 7 ਨਵੰਬਰ ਨੂੰ ਦੀਵਾਲੀ […]

ਬਸਤਰ ‘ਚ ਜਵਾਨਾਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਸੁਰੱਖਿਆ ਕਰਮੀਆਂ ਨੂੰ ਦੱਸਿਆ ਆਪਣਾ ਪਰਿਵਾਰ

ਮਾਓਵਾਦੀ ਹਿੰਸਾ ਤੋਂ ਮੁਕਤ ਭਾਰਤ ਦੀ ਪਹਿਲੀ ਦੀਵਾਲੀ ਨੂੰ ਦੱਸਿਆ ਖ਼ਾਸ, ਜਵਾਨਾਂ ਦੀਆਂ ਕੁਰਬਾਨੀਆਂ ਅਤੇ ਸਮਰਪਣ ਨੂੰ ਕੀਤਾ ਸਲਾਮ ਬਸਤਰ : ਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਛੱਤੀਸਗੜ੍ਹ ਦੇ ਬਸਤਰ ਵਿੱਚ ਤਾਇਨਾਤ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਉਨ੍ਹਾਂ ਨੇ ਜਵਾਨਾਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਦੱਸਦਿਆਂ ਦੇਸ਼ ਦੀ ਸੁਰੱਖਿਆ ਲਈ ਉਨ੍ਹਾਂ ਦੇ ਸਮਰਪਣ, […]

EGYPT ‘ਚ ਦੋ ਯਾਤਰੀ ਟਰੇਨਾਂ ਦੀ ਭਿਆਨਕ ਟੱਕਰ, 120 ਦੇ ਕਰੀਬ ਲੋਕ ਜ਼ਖ਼ਮੀ ਹੋਣ ਦੀ ਖ਼ਬਰ

ਕਾਹਿਰਾ ਨੇੜੇ ਵਾਪਰਿਆ ਵੱਡਾ ਰੇਲ ਹਾਦਸਾ, ਜ਼ਖ਼ਮੀਆਂ ਨੂੰ ਹਸਪਤਾਲਾਂ ‘ਚ ਕਰਵਾਇਆ ਗਿਆ ਦਾਖ਼ਲ; ਰਾਹਤ ਤੇ ਬਚਾਅ ਕਾਰਜ ਜਾਰੀ ਕਾਹਿਰਾ : ਮਿਸਰ ਵਿੱਚ ਐਤਵਾਰ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਿਆ, ਜਿੱਥੇ ਦੋ ਟਰੇਨਾਂ ਦੀ ਟੱਕਰ ਤੋਂ ਬਾਅਦ ਇੱਕ ਯਾਤਰੀ ਟਰੇਨ ਪਟੜੀ ਤੋਂ ਉਤਰ ਗਈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ਵਿੱਚ ਕਰੀਬ 120 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹਾਦਸਾ […]

ਇਥੋਪੀਆ ਤੋਂ ਪੰਜਾਬ ਲਿਆਂਦਾ ਗਿਆ ਨਾਮੀ ਗੈਂਗਸਟਰ ਅਫਰੀਦੀ, 5 ਕਤਲਾਂ ਸਮੇਤ 30 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਸੀ ਲੋੜੀਂਦਾ

ਚੰਡੀਗੜ੍ਹ : ਪੰਜਾਬ ਵਿੱਚ ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਵਿੱਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਨਾਮੀ ਗੈਂਗਸਟਰ ਅਫਰੀਦੀ ਨੂੰ ਇਥੋਪੀਆ ਤੋਂ ਭਾਰਤ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪੰਜ ਕਤਲਾਂ ਸਮੇਤ 30 ਤੋਂ ਵੱਧ ਅਪਰਾਧਿਕ ਮਾਮਲਿਆਂ […]

ਉੱਤਰਾਖੰਡ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਦਾ ਪਹਿਲਾ ਬਿਆਨ

ਚੰਡੀਗੜ੍ਹ : ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਉੱਤਰਾਖੰਡ ਵਿੱਚ ਆਪਣੇ ਪ੍ਰੋਗਰਾਮ ਨੂੰ ਲੈਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਪਹਿਲੀ ਵਾਰ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ। ਦੀਵਾਲੀ ਦੇ ਖ਼ਾਸ ਮੌਕੇ ‘ਤੇ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ, ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਹੈ। ਦਲੇਰ ਮਹਿੰਦੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਭਾਵੁਕ ਸੰਦੇਸ਼ […]