ਵਿਆਹ ਦੀ ਗੱਲ ਕਰਨ ਬਹਾਨੇ ਪ੍ਰੇਮੀ ਨੂੰ ਘਰ ਬੁਲਾਇਆ, ਪੈਟਰੋਲ ਪਾ ਕੇ ਸਾੜਿਆ

ਪਿੰਡ ਜੱਟਪੁਰਾ ਵਿੱਚ ਪ੍ਰੇਮ ਵਿਆਹ ਦੀ ਇੱਛਾ ਰੱਖਣ ਵਾਲੇ 22 ਸਾਲਾ ਨੌਜਵਾਨ ਹਰਮਨਜੋਤ ਦੀ 10 ਦਿਨ ਤੱਕ ਜ਼ਿੰਦਗੀ ਅਤੇ ਮੌਤ ਵਿਚਾਲੇ ਸੰਘਰਸ਼ ਕਰਨ ਤੋਂ ਬਾਅਦ ਮੌਤ ਹੋ ਗਈ। ਦੋਸ਼ ਹੈ ਕਿ ਪਿੰਡ ਦੀ ਹੀ ਇੱਕ ਲੜਕੀ ਨਾਲ ਵਿਆਹ ਕਰਨ ਦੀ ਇੱਛਾ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਸੀ। ਪੁਲੀਸ ਕੋਲ ਦਰਜ ਕਰਵਾਏ […]

PSEB Exam Schedule 2027: ਪੰਜਾਬ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਕੀਤਾ ਜਾਰੀ, ਜਨਵਰੀ ਵਿੱਚ ਹੋਣਗੇ ਪ੍ਰੈਕਟੀਕਲ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਜਾਣਕਾਰੀ ਅਨੁਸਾਰ ਤਿੰਨਾਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਜਨਵਰੀ 2027 ਵਿੱਚ ਕਰਵਾਈਆਂ ਜਾਣਗੀਆਂ, ਜਦਕਿ ਲਿਖਤੀ ਪ੍ਰੀਖਿਆਵਾਂ ਮਾਰਚ ਮਹੀਨੇ ਵਿੱਚ ਸ਼ੁਰੂ ਹੋਣਗੀਆਂ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ ਕੀਤਾ ਪ੍ਰੀਖਿਆ ਸ਼ਡਿਊਲ ਪੰਜਾਬ ਵਿੱਚ 2027 ਦੌਰਾਨ […]

ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਏਅਰਪੋਰਟ ਪਹੁੰਚੇ, ਦਾਦੀ ਦੇ ਅੰਤਿਮ ਸਸਕਾਰ ‘ਚ ਹੋਣਗੇ ਸ਼ਾਮਲ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅੰਮ੍ਰਿਤਸਰ ਏਅਰਪੋਰਟ ਲੈ ਕੇ ਪਹੁੰਚ ਗਈ ਹੈ। ਅੱਜ ਉਨ੍ਹਾਂ ਦੀ ਦਾਦੀ ਚਰਨ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਕੀਤਾ ਜਾਣਾ ਹੈ। ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸਿਰਫ਼ ਤਿੰਨ ਘੰਟਿਆਂ ਦੀ ਇਜਾਜ਼ਤ […]

ਏਐਸਆਈ ਇਕਬਾਲ ਸਿੰਘ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਮੁੱਖ ਸ਼ੂਟਰ ਹੈਪੀ ਬਾਹਮਣ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਏਐਸਆਈ ਇਕਬਾਲ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਮੁੱਖ ਸ਼ੂਟਰ ਹਰਪ੍ਰੀਤ ਸਿੰਘ ਉਰਫ਼ ‘ਹੈਪੀ ਬਾਹਮਣ’ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਇੱਕ ਹੋਟਲ ਵਿੱਚ ਕੀਤੀ, ਜਿਸ ਦੌਰਾਨ ਸੰਖੇਪ ਗੋਲੀਬਾਰੀ ਵੀ ਹੋਈ। ਮੁਲਜ਼ਮ ਦੇ ਨਾਲ ਮੌਜੂਦ ਇੱਕ ਮਹਿਲਾ ਸਾਥਣ ਨੂੰ ਵੀ ਹਿਰਾਸਤ ਵਿੱਚ ਲਿਆ […]

ਰੋਹਤਕ ‘ਚ ਭਿਆਨਕ ਸੜਕ ਹਾਦਸਾ: ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਰੋਹਤਕ: ਹਰਿਆਣਾ ਦੇ ਰੋਹਤਕ ਵਿੱਚ ਜੰਮੂ-ਕਟੜਾ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮੱਧ ਪ੍ਰਦੇਸ਼ ਦੇ ਇੱਕ ਸਿੱਖ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦਾ ਪੁੱਤਰ ਸ਼ਾਮਲ ਹਨ। ਇਹ ਪਰਿਵਾਰ ਮੱਧ ਪ੍ਰਦੇਸ਼ ਦੇ ਰਤਲਾਮ ਤੋਂ ਪੰਜਾਬ ਦੇ ਬਿੰਝਲ ਪਿੰਡ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆ ਰਿਹਾ ਸੀ। ਰਸਤੇ ਵਿੱਚ ਰਿਠਾਲ […]

ਮੋਗਾ ’ਚ AAP ਦੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ,

ਰੈਲੀ ਦੀਆਂ ਤਿਆਰੀਆਂ ਤੇਜ਼, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਮੋਗਾ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੋਗਾ: ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਇੱਕ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਲੈ ਕੇ ਪਾਰਟੀ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ […]

ਹਿਮਾਚਲ ’ਚ ਮਹਿਲਾਵਾਂ ਦੇ ਹੱਕਾਂ ਲਈ ਸੜਕਾਂ ’ਤੇ ਉਤਰੀ ਆਮ ਆਦਮੀ ਪਾਰਟੀ, ਮਨੀਸ਼ ਸਿਸੋਦੀਆ ਦੀ ਅਗਵਾਈ ’ਚ ਧਰਮਸ਼ਾਲਾ ਵਿਖੇ ਵਿਧਾਨ ਸਭਾ ਦਾ ਘਿਰਾਓ

ਚੋਣਾਂ ਦੌਰਾਨ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਦੇਣ ਦਾ ਵਾਅਦਾ ਪੂਰਾ ਨਾ ਕਰਨ ’ਤੇ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਧਰਮਸ਼ਾਲਾ: ਹਿਮਾਚਲ ਪ੍ਰਦੇਸ਼ ਵਿੱਚ ਮਹਿਲਾਵਾਂ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਹਰ ਮਹੀਨੇ 1500 ਰੁਪਏ ਦੇਣ ਦੀ ਗਾਰੰਟੀ ਪੂਰੀ ਨਾ ਹੋਣ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਵੱਲੋਂ ਸੀਨੀਅਰ ਆਗੂ ਮਨੀਸ਼ ਸਿਸੋਦੀਆ […]

ਅੰਤਰਰਾਸ਼ਟਰੀ ਕਬੱਡੀ ਸਟਾਰ ਯਾਦਾ ਸੁਰਖਪੁਰੀਆ ‘ਆਮ ਆਦਮੀ ਪਾਰਟੀ’ ਵਿੱਚ ਹੋਏ ਸ਼ਾਮਲ

ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਅਤੇ ਵਰਲਡ ਕੱਪ ਦੇ ਬੈਸਟ ਸਟੌਪਰ ਰਹਿ ਚੁੱਕੇ ਯਾਦਵਿੰਦਰ ਸਿੰਘ ਨੇ ਫੜਿਆ ‘ਆਪ’ ਦਾ ਪੱਲਾ, ਖੇਡ ਜਗਤ ਵਿੱਚ ਰਹਿ ਚੁੱਕੀ ਹੈ ਵੱਡੀ ਪਛਾਣ ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਹੋਰ ਅਹਿਮ ਖ਼ਬਰ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ਉਰਫ਼ ਯਾਦਾ ਸੁਰਖਪੁਰੀਆ ਆਮ ਆਦਮੀ ਪਾਰਟੀ […]

ASI ਇਕਬਾਲ ਸਿੰਘ ਕਤਲ ਕੇਸ ’ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਮੁੱਖ ਮੁਲਜ਼ਮ ਹੈਪੀ ਬਾਹਮਣ ਜ਼ੀਰਕਪੁਰ ਤੋਂ ਗ੍ਰਿਫ਼ਤਾਰ

ਪੁਲਿਸ ਮੁਕਾਬਲੇ ਦੌਰਾਨ ਮੁਲਜ਼ਮ ਜ਼ਖ਼ਮੀ, ਇੱਕ ਮਹਿਲਾ ਸਾਥੀ ਵੀ ਪੁਲਿਸ ਨੇ ਕੀਤਾ ਕਾਬੂ ਚੰਡੀਗੜ੍ਹ : ਪੰਜਾਬ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ASI ਇਕਬਾਲ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਟਾਸਕ ਫੋਰਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕਾਰਵਾਈ ਦੌਰਾਨ ਇੱਕ […]

ਸਰਦਾਰ ਪਰਗਟ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਚੰਡੀਗੜ੍ਹ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੀਤੀ। ਇਸ ਮੌਕੇ ਸਰਦਾਰ ਪਰਗਟ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਾਬਾ ਜੀ ਦਾ ਬੇਹੱਦ ਨਿੱਘੇ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਸਵਾਗਤ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਪਰਗਟ ਸਿੰਘ ਅਤੇ ਉਨ੍ਹਾਂ […]