ਮੁੱਖ ਮੰਤਰੀ ਨਿਵਾਸ ਦੇ ਬਾਹਰ ਨੇਤਰਹੀਣ ਨੌਜਵਾਨਾਂ ਨਾਲ CM ਮਾਨ ਨੇ ਕੀਤੀ ਮੁਲਾਕਾਤ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚੇ ਨੇਤਰਹੀਣ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਮਸਲੇ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਮੁੱਖ ਮੰਤਰੀ ਨੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ […]

CM ਭਗਵੰਤ ਮਾਨ ਦਾ 8 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਮੌਕੇ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ। ਮੁੱਖ ਮੰਤਰੀ ਨੇ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧੇ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਨਾਲ ਪੰਜਾਬ ਦੇ ਲਗਭਗ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲਣ ਦੀ ਗੱਲ ਕਹੀ ਗਈ ਹੈ ਮੁੱਖ ਮੰਤਰੀ […]

ਗੁਹਾਟੀ ਹੋਟਲ ਕਤਲ ਕਾਂਡ ਦੇ ਮੁੱਖ ਮੁਲਜ਼ਮ ਘਨਕਾਂਤਾ ਗੋਗੋਈ ਦੀ ਪੁਲਿਸ ਫਾਇਰਿੰਗ ਵਿੱਚ ਮੌਤ

ਅਸਾਮ ਦੇ ਸ਼ਿਵਸਾਗਰ ਜ਼ਿਲ੍ਹੇ ਵਿੱਚ ਪੁਲਿਸ ਮੁਕਾਬਲੇ ਦੌਰਾਨ ਘਨਕਾਂਤਾ ਗੋਗੋਈ ਦੀ ਮੌਤ ਹੋ ਗਈ। ਉਸ ‘ਤੇ ਗੁਹਾਟੀ ਦੇ ਇੱਕ ਹੋਟਲ ਵਿੱਚ ਪੰਜ ਲੋਕਾਂ ਦੇ ਕਤਲ ਦਾ ਦੋਸ਼ ਸੀ। ਪੁਲਿਸ ਮੁਤਾਬਕ, ਬੁੱਧਵਾਰ ਨੂੰ ਇੱਕ ਹੋਰ ਮਾਮਲੇ ਵਿੱਚ ਪੁੱਛਗਿੱਛ ਲਈ ਲਿਜਾਂਦੇ ਸਮੇਂ ਉਸ ਨੇ ਪੁਲਿਸ ਅਧਿਕਾਰੀ ਦੀ ਸਰਵਿਸ ਪਿਸਤੌਲ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਗੋਲੀਬਾਰੀ ਹੋਈ। ਇਹ ਘਟਨਾ ਸ਼ਿਵਸਾਗਰ ਜ਼ਿਲ੍ਹੇ […]

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! CM ਭਗਵੰਤ ਮਾਨ ਅੱਜ ਕਰਨਗੇ ਪ੍ਰੈੱਸ ਕਾਨਫਰੰਸ, ਮਿਲ ਸਕਦਾ ਹੈ ਦੀਵਾਲੀ ਦਾ ਵੱਡਾ ਤੋਹਫ਼ਾ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅੱਜ ਦਾ ਦਿਨ ਅਹਿਮ ਹੋ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਅਤੇ ਚਰਚਾਵਾਂ ਮੁਤਾਬਕ, ਮਾਨ ਸਰਕਾਰ ਦੀ ਇਸ ਪ੍ਰੈੱਸ […]

ਪੰਜਾਬ ਕਾਂਗਰਸ ਵਿੱਚ ਅਨੁਸ਼ਾਸਨਹੀਣਤਾ ‘ਤੇ ਸਖ਼ਤੀ, ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਅਤੇ ਅਨੁਸ਼ਾਸਨਹੀਣਤਾ ਦੇ ਮਾਮਲੇ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਨੂੰ ਪਾਰਟੀ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ‘ਤੇ ਕਾਂਗਰਸ ਭਵਨ ਵਿੱਚ ਪਾਰਟੀ ਦੇ ਇੱਕ ਹੋਰ ਆਗੂ ਰਣਜੀਤ ਸਿੰਘ ਤਰਖਾਣਮਾਜਰਾ ਨਾਲ ਕਥਿਤ […]

ਪੰਜਾਬ-ਹਰਿਆਣਾ ਵਿੱਚ ਕਦੋਂ ਪਵੇਗੀ ਹੱਡ ਚੀਰਵੀਂ ਠੰਡ? ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਨੁਮਾਨ

ਪੰਜਾਬ ਅਤੇ ਹਰਿਆਣਾ ਵਿੱਚ ਇਨ੍ਹੀਂ ਦਿਨੀਂ ਮੌਸਮ ਖੁਸ਼ਕ ਬਣਿਆ ਹੋਇਆ ਹੈ। ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ, ਜਦਕਿ ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਹੋਣ ਲੱਗੀ ਹੈ। ਅਜਿਹੇ ਵਿੱਚ ਲੋਕਾਂ ਦੇ ਮਨਾਂ ਵਿੱਚ ਇੱਕ ਹੀ ਸਵਾਲ ਹੈ ਕਿ ਆਖ਼ਿਰ ਕੜਾਕੇ ਦੀ ਸਰਦੀ ਕਦੋਂ ਸ਼ੁਰੂ ਹੋਵੇਗੀ? ਮੌਸਮ ਵਿਗਿਆਨੀਆਂ ਅਤੇ ਜਲਵਾਯੂ ਮਾਡਲਾਂ ਦੇ ਅਨੁਮਾਨਾਂ ਮੁਤਾਬਕ ਇਸ ਵਾਰ ਸਰਦੀ ਦਾ ਮਿਜ਼ਾਜ […]

ਨੇਪਾਲ ’ਚ ਦੋ ਹੈਲੀਕਾਪਟਰਾਂ ਦੀ ਟੱਕਰ, ਭਾਰਤੀ ਨਾਗਰਿਕ ਦੀ ਮੌਤ, ਇਕ ਹੋਰ ਜ਼ਖ਼ਮੀ

ਕਾਠਮੰਡੂ: ਨੇਪਾਲ ਦੇ ਸੋਲੁਖੁੰਬੂ ਜ਼ਿਲ੍ਹੇ ’ਚ ਮੰਗਲਵਾਰ ਸਵੇਰੇ ਦੋ ਹੈਲੀਕਾਪਟਰਾਂ ਦੀ ਆਪਸੀ ਟੱਕਰ ਹੋਣ ਕਾਰਨ ਇਕ 47 ਸਾਲਾ ਭਾਰਤੀ ਨਾਗਰਿਕ ਦੀ ਮੌਤ ਹੋ ਗਈ, ਜਦਕਿ ਇਕ ਹੋਰ ਯਾਤਰੀ ਸਮੇਤ ਦੋਵੇਂ ਹੈਲੀਕਾਪਟਰਾਂ ਦੇ ਪਾਇਲਟ ਜ਼ਖ਼ਮੀ ਹੋ ਗਏ। ਭਾਰਤੀ ਦੂਤਘਰ ਨੇ ਮ੍ਰਿਤਕ ਦੀ ਦੇਹ ਨੂੰ ਜਲਦ ਭਾਰਤ ਲਿਆਉਣ ਲਈ ਨੇਪਾਲੀ ਅਧਿਕਾਰੀਆਂ ਨਾਲ ਸੰਪਰਕ ਬਣਾਇਆ ਹੋਇਆ ਹੈ। ਨੇਪਾਲ ਪੁਲਿਸ ਮੁਤਾਬਕ ਇਹ ਹਾਦਸਾ ਸੋਲੁਖੁੰਬੂ […]

ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਦੇ ਹੱਲ ਲਈ ਹਰਪਾਲ ਸਿੰਘ ਚੀਮਾ ਵੱਲੋਂ 6 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀਆਂ ਛੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਮੁਲਾਜ਼ਮ ਜਥੇਬੰਦੀਆਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ […]

ਮੋਗਾ ਤੋਂ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਦੋ ਘਰਾਂ ’ਤੇ ਈਡੀ ਦੀ ਛਾਪੇਮਾਰੀ

ਮੋਗਾ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਬੁੱਧਵਾਰ ਤੜਕੇ ਕਰੀਬ 6 ਵਜੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਦੋ ਰਿਹਾਇਸ਼ੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਵੱਲੋਂ ਦੋਵਾਂ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰਾਂ ਅਨੁਸਾਰ, ਜਦੋਂ ਈਡੀ ਦੀ ਟੀਮ ਵਿਧਾਇਕਾ ਦੇ ਘਰ ਪਹੁੰਚੀ ਤਾਂ ਉਹ […]

ਵਿਆਹ ਦੀ ਰਿਸੈਪਸ਼ਨ ਮੌਕੇ ਮਨਪ੍ਰੀਤ ਬਾਦਲ ਦੀ ਧੀ ਨੂੰ ਆਸ਼ੀਰਵਾਦ ਦੇਣ ਪਹੁੰਚੇ PM ਮੋਦੀ

ਦਿੱਲੀ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬੇਟੀ ਰੀਆ ਦੇ ਵਿਆਹ ਦੀ ਖੁਸ਼ੀ ਵਿੱਚ ਰੱਖੇ ਗਏ ਰਿਸੈਪਸ਼ਨ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ PM ਮੋਦੀ ਨੇ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਨਵ-ਵਿਆਹੇ ਜੋੜੇ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ […]