ASI ਇਕਬਾਲ ਸਿੰਘ ਕਤਲ ਕੇਸ ’ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਮੁੱਖ ਮੁਲਜ਼ਮ ਹੈਪੀ ਬਾਹਮਣ ਜ਼ੀਰਕਪੁਰ ਤੋਂ ਗ੍ਰਿਫ਼ਤਾਰ

ਪੁਲਿਸ ਮੁਕਾਬਲੇ ਦੌਰਾਨ ਮੁਲਜ਼ਮ ਜ਼ਖ਼ਮੀ, ਇੱਕ ਮਹਿਲਾ ਸਾਥੀ ਵੀ ਪੁਲਿਸ ਨੇ ਕੀਤਾ ਕਾਬੂ ਚੰਡੀਗੜ੍ਹ : ਪੰਜਾਬ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ASI ਇਕਬਾਲ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਟਾਸਕ ਫੋਰਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕਾਰਵਾਈ ਦੌਰਾਨ ਇੱਕ […]

ਸਰਦਾਰ ਪਰਗਟ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਚੰਡੀਗੜ੍ਹ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੀਤੀ। ਇਸ ਮੌਕੇ ਸਰਦਾਰ ਪਰਗਟ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਾਬਾ ਜੀ ਦਾ ਬੇਹੱਦ ਨਿੱਘੇ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਸਵਾਗਤ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਪਰਗਟ ਸਿੰਘ ਅਤੇ ਉਨ੍ਹਾਂ […]

ਪਰਗਟ ਸਿੰਘ ਨੇ ਨਵਾਂਸ਼ਹਿਰ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਨਵਾਂਸ਼ਹਿਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਸਰਦਾਰ ਪਰਗਟ ਸਿੰਘ ਨੇ ਅੱਜ ਨਵਾਂਸ਼ਹਿਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਉੱਥੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਕਿਸਾਨਾਂ ਨੇ ਉਨ੍ਹਾਂ ਨੂੰ ਆਪਣੀ ਫ਼ਸਲ ਦੀ ਖ਼ਰੀਦ ਅਤੇ ਵਿਕਰੀ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਸਰਦਾਰ ਪਰਗਟ ਸਿੰਘ ਨੇ ਭਾਜਪਾ ਦੀ ਅਗਵਾਈ […]

ਡੇਰਾ ਬਾਬਾ ਨਾਨਕ ‘ਚ ਦੋ ਦੋਸਤਾਂ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ/ ਤ

ਡੇਰਾ ਬਾਬਾ ਨਾਨਕ (ਆਸ਼ਕ ਰਾਜ ਮਾਹਲਾ): ਡੇਰਾ ਬਾਬਾ ਨਾਨਕ ਰੋਡ ‘ਤੇ ਪਿੰਡ ਹਰਦੋਰਵਾਲ ਕਲਾਂ ਦੇ ਸੱਕੀ ਨਾਲੇ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਹਰਿੰਦਰ ਸਿੰਘ ਅਤੇ ਪ੍ਰੀਤਮ ਸਿੰਘ ਵਾਸੀ ਪਿੰਡ ਪੰਧੇਰ ਕਲਾਂ, ਥਾਣਾ ਮਜੀਠਾ ਵਜੋਂ ਹੋਈ ਹੈ। ਦੋਵੇਂ ਆਪਸ ਵਿੱਚ ਪੱਕੇ ਦੋਸਤ ਸਨ। ਇਸ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, 1822 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਗੁਰੂ ਨਾਨਕ ਦੇਵ […]

ਨਸ਼ਿਆਂ ਵਿਰੁੱਧ ਜੰਗ: ਬਟਾਲਾ ਵਿੱਚ ਕੱਢੀ ਗਈ ਵਿਸ਼ਾਲ ਬਾਈਕ ਰੈਲੀ, 700 ਤੋਂ ਵੱਧ ਬਾਈਕਰਾਂ ਨੇ ਲਿਆ ਹਿੱਸਾ

ਬਟਾਲਾ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਵਿਖੇ ਵਿਸ਼ਾਲ ਬਾਈਕ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਤੋਂ 700 ਤੋਂ ਵੱਧ ਬਾਈਕ ਸਵਾਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਸ਼ਾਮਲ ਹੋਏ। ਬਾਈਕਰਾਂ ਦੀ ਭਾਰੀ […]

PCS ਭਰਤੀ ਮਾਮਲੇ ’ਤੇ ਹਾਈਕੋਰਟ ਦੇ ਫੈਸਲੇ ਨੂੰ ਲੈ ਕੇ ਅਮਨ ਅਰੋੜਾ ਦਾ ਬਿਆਨ, ਕਿਹਾ– ਪੰਜਾਬ ਸਰਕਾਰ ਅਦਾਲਤ ਵਿੱਚ ਰੱਖੇਗੀ ਆਪਣਾ ਪੱਖ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ PCS ਭਰਤੀ ਪ੍ਰਕਿਰਿਆ ਸਬੰਧੀ ਦਿੱਤੇ ਗਏ ਫੈਸਲੇ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮਾਣਯੋਗ ਹਾਈਕੋਰਟ ਦੀ ਪ੍ਰਕਿਰਿਆ ਅਤੇ ਫੈਸਲੇ ਦਾ ਪੂਰਾ ਸਤਿਕਾਰ ਹੈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ […]

ਲਿਫ਼ਟ ਦੇਣੀ ਪਈ ਮਹਿੰਗੀ! ਹੈਦਰਾਬਾਦ ‘ਚ ਅਣਜਾਣ ਵਿਅਕਤੀ ਨੇ ਬਾਈਕ ਸਵਾਰ ‘ਤੇ ਕੀਤਾ ਚਾਕੂ ਨਾਲ ਹਮਲਾ

57 ਸਾਲਾ ਵਿਅਕਤੀ ਨੇ ਇਨਸਾਨੀਅਤ ਦਿਖਾਉਂਦੇ ਹੋਏ ਅਜਨਬੀ ਨੂੰ ਦਿੱਤੀ ਸੀ ਲਿਫ਼ਟ, ਮੋਬਾਈਲ ਖੋਹਣ ਦਾ ਵਿਰੋਧ ਕਰਨ ‘ਤੇ ਗਰਦਨ ‘ਤੇ ਕੀਤਾ ਹਮਲਾ ਹੈਦਰਾਬਾਦ: ਕਿਸੇ ਅਣਜਾਣ ਵਿਅਕਤੀ ਦੀ ਮਦਦ ਕਰਨਾ ਹੈਦਰਾਬਾਦ ਦੇ ਇੱਕ 57 ਸਾਲਾ ਵਿਅਕਤੀ ਨੂੰ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਲਿਫ਼ਟ ਦੇਣ ਤੋਂ ਬਾਅਦ ਉਸੇ ਵਿਅਕਤੀ ਨੇ ਉਸ ‘ਤੇ ਚਾਕੂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਮੁਲਜ਼ਮ ਨੇ ਪਹਿਲਾਂ […]

27 ਨਵੰਬਰ ਨੂੰ ਨਵਾਂਸ਼ਹਿਰ ਵਿਖੇ ਹੋਵੇਗਾ ਬਲੈਕਆਊਟ

ਨਵਾਂਸ਼ਹਿਰ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ 27 ਨਵੰਬਰ 2026, ਦਿਨ ਸ਼ੁੱਕਰਵਾਰ ਨੂੰ ਰਾਤ 8 ਵਜੇ ਸਾਲ 2026 ਦੀ ਦੂਜੀ ‘ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼’ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਨਿਰਧਾਰਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ […]