ਚੁੱਪ ਕਰਵਾਇਆ ਜਾ ਸਕਦਾ ਹੈ, ਹਰਾਇਆ ਨਹੀਂ’: ਰਾਘਵ ਚੱਢਾ LIVE, ਦੇਖੋ ਵੀਡੀਓ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਾਰਟੀ ਵੱਲੋਂ ਉਨ੍ਹਾਂ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਆਪਣੀ ਚੁੱਪੀ ਤੋੜੀ ਹੈ। ਸ਼ੁੱਕਰਵਾਰ ਨੂੰ ਇੱਕ ਭਾਵੁਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਚੱਢਾ ਨੇ ਆਪਣੀ ਹੀ ਪਾਰਟੀ ਦੇ ਫੈਸਲੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਹੁਣ ਉਨ੍ਹਾਂ ਨੂੰ ਸੰਸਦ ਵਿੱਚ ਪਾਰਟੀ ਵੱਲੋਂ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਕੀ ਜਨਤਾ ਦੇ ਮੁੱਦੇ ਚੁੱਕਣਾ ਗੁਨਾਹ ਹੈ?
ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਸਾਂਝੀ ਕੀਤੀ ਵੀਡੀਓ ਵਿੱਚ ਰਾਘਵ ਚੱਢਾ ਨੇ ਕਈ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ:

“ਮੈਂ ਹਮੇਸ਼ਾ ਸੰਸਦ ਵਿੱਚ ਉਨ੍ਹਾਂ ਮੁੱਦਿਆਂ ਨੂੰ ਚੁੱਕਿਆ ਹੈ ਜਿਨ੍ਹਾਂ ਬਾਰੇ ਅਕਸਰ ਚਰਚਾ ਨਹੀਂ ਹੁੰਦੀ। ਮੈਂ ਅੱਜ ਪੁੱਛਣਾ ਚਾਹੁੰਦਾ ਹਾਂ ਕਿ ਕੀ ਜਨਤਾ ਦੀ ਆਵਾਜ਼ ਬਣਨਾ ਕੋਈ ਗੁਨਾਹ ਹੈ? ਕੀ ਮੈਂ ਕੁਝ ਗਲਤ ਕੀਤਾ ਹੈ? ਆਮ ਆਦਮੀ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਲਿਖ ਕੇ ਮੈਨੂੰ ਸੰਸਦ ਵਿੱਚ ਬੋਲਣ ਤੋਂ ਰੋਕਣ ਦੀ ਬੇਨਤੀ ਕੀਤੀ ਹੈ

ਕਿਵੇਂ ਸ਼ੁਰੂ ਹੋਇਆ ਵਿਵਾਦ?
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਆਮ ਆਦਮੀ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਲਿਖ ਕੇ ਰਾਘਵ ਚੱਢਾ ਨੂੰ ਉਪ-ਨੇਤਾ (Deputy Leader) ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ। ਪਾਰਟੀ ਨੇ ਉਨ੍ਹਾਂ ਦੀ ਥਾਂ ਪੰਜਾਬ ਤੋਂ ਸਾਂਸਦ ਅਸ਼ੋਕ ਮਿੱਤਲ ਦੇ ਨਾਂ ਦੀ ਤਜਵੀਜ਼ ਰੱਖੀ ਹੈ