ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਰੀਦਕੋਟ ਜ਼ਿਲ੍ਹੇ ਦੇ ਦੌਰੇ ‘ਤੇ ਹਨ। ਸੂਬੇ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ ਅੱਜ ਜੈਤੋ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਲੋਕਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਵੀ ਕਰਨਗੇ
ਵਿਕਾਸ ਕਾਰਜਾਂ ਦੀ ਅਹਿਮ ਜਾਣਕਾਰੀ:
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਵੱਲੋਂ ਜੈਤੋ ਹਲਕੇ ਵਿੱਚ ₹28.68 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਇਹਨਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ
