ਗੁਰੂਗ੍ਰਾਮ : ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਸ਼ਨੀਵਾਰ) ਹਰਿਆਣਾ ਦੇ ਗੁਰੂਗ੍ਰਾਮ ਸਥਿਤ ਭੋਂਡਸੀ ਜ਼ਿਲ੍ਹਾ ਜੇਲ੍ਹ ਪਹੁੰਚੇ ਹਨ। ਦੋਵੇਂ ਸੀਨੀਅਰ ਆਗੂ ਇੱਥੇ ਜੇਲ੍ਹ ਵਿੱਚ ਬੰਦ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਅਚਾਨਕ ਭੋਂਡਸੀ ਜੇਲ੍ਹ ਪਹੁੰਚਣ ਕਾਰਨ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਦੇ ਵਿਚਕਾਰ ਦੋਵੇਂ ਆਗੂ ਜੇਲ੍ਹ ਕੰਪਲੈਕਸ ਦੇ ਅੰਦਰ ਗਏ
ਮੁਲਾਕਾਤ ਦੇ ਮਾਇਨੇ
ਸੰਜੀਵ ਅਰੋੜਾ ਦੀ ਗ੍ਰਿਫਤਾਰੀ ਅਤੇ ਜੇਲ੍ਹ ਵਿੱਚ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਇਸ ਨੂੰ ਸਿਆਸੀ ਬਦਲਾਖੋਰੀ ਦਾ ਹਿੱਸਾ ਦੱਸਿਆ ਜਾ ਰਿਹਾ ਹੈ। ਪਾਰਟੀ ਦੇ ਦੋਵਾਂ ਚੋਟੀ ਦੇ ਆਗੂਆਂ ਦੀ ਇਸ ਮੁਲਾਕਾਤ ਨੂੰ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੇ ਹੋਣ ਦੇ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।
ਫਿਲਹਾਲ ਇਸ ਗੱਲ ਦੀ ਉਡੀਕ ਕੀਤੀ ਜਾ ਰਹੀ ਹੈ ਕਿ ਜੇਲ੍ਹ ਪ੍ਰਸ਼ਾਸਨ ਨਾਲ ਇਸ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਜਾਂ ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਸਾਹਮਣੇ ਕੀ ਬਿਆਨ ਦਿੰਦੇ ਹਨ। ਇਸ ਮਾਮਲੇ ਅਤੇ ਮੁਲਾਕਾਤ ਨਾਲ ਜੁੜੇ ਹੋਰ ਵੇਰਵਿਆਂ ਦੀ ਅਜੇ ਉਡੀਕ ਹੈ।
