ਮਹਿਲਾਵਾਂ ਦੀ ਉਡੀਕ ਖ਼ਤਮ: 1 ਜੁਲਾਈ ਤੋਂ ਖਾਤਿਆਂ ਵਿੱਚ ਆਉਣਗੇ 1-1 ਹਜ਼ਾਰ ਰੁਪਏ

ਚੰਡੀਗੜ੍ਹ : ਪੰਜਾਬ ਦੀਆਂ ਮਹਿਲਾਵਾਂ ਲਈ ਇੱਕ ਬਹੁਤ ਹੀ ਰਾਹਤ ਭਰੀ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਜਾ ਰਿਹਾ ਹੈ। ਚੋਣਾਂ ਦੌਰਾਨ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਨੂੰ ਪੂਰਾ ਕਰਦਿਆਂ, ਸਰਕਾਰ ਵੱਲੋਂ 1 ਜੁਲਾਈ ਤੋਂ ਮਹਿਲਾਵਾਂ ਦੇ ਖਾਤੇ ਵਿੱਚ 1,000 ਤੇ SC ਮਹਿਲਾਵਾਂ ਨੂੰ 1500 ਰੁਪਏ ਦੀ ਮਾਸਿਕ ਵਿੱਤੀ ਸਹਾਇਤਾ ਭੇਜਣ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ ਤੇ ਇੱਕ ਜੁਲਾਈ ਤੋਂ direct ਖਾਤੇ ਚ’ ਆਉਣੇ ਸ਼ੁਰੂ ਹੋ ਜਾਣਗੇ

ਕੀ ਹੈ ਪੂਰੀ ਯੋਜਨਾ?

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਇਸ ਸਕੀਮ ਦਾ ਉਦੇਸ਼ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਇਸ ਤਹਿਤ ਹਰ ਮਹੀਨੇ ਦਿੱਤੀ ਜਾਣ ਵਾਲੀ 1,000 ਰੁਪਏ ਦੀ ਰਾਸ਼ੀ ਸਿੱਧੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. (Direct Benefit Transfer) ਰਾਹੀਂ ਟ੍ਰਾਂਸਫਰ ਕੀਤੀ ਜਾਵੇਗੀ, ਤਾਂ ਜੋ ਵਿਚੋਲਗਿਰੀ ਦੀ ਕੋਈ ਗੁੰਜਾਇਸ਼ ਨਾ ਰਹੇ