18 ਮਾਰਚ ਤੋਂ PRTC ਅਤੇ PUN BUS ਦੇ ਕੱਚੇ ਮੁਲਾਜਮ ਮੁੱਖ ਮੰਤਰੀ ਦੇ ਘਰ ਦਾ ਕਰਨਗੇ ਘਿਰਾਓ

ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਮੁੜ ਤੋਂ 2 ਘੰਟੇ ਦੀ ਗੇਟ ਰੈਲੀ ਕੀਤੀ ਗਈ । ਜਿਸਨੂੰ ਲੈ ਕੇ ਪੂਰੇ ਪੰਜਾਬ ਭਰ ਵਿੱਚ ਕੱਚੇ ਮੁਲਾਜ਼ਮਾਂ ਨੇ ਸਵੇਰੇ 9 ਵਜੇ ਤੋਂ ਲੈ ਕੇ ਗਿਆਰਾਂ ਵਜੇ ਤੱਕ ਗੇਟ ਰੈਲੀ ਕਰ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ । ਇੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਾਅਦਾ ਖ਼ਿਲਾਫ਼ੀ ਕਰ ਰਹੀ ਹੈ 3 ਮਹੀਨੇ ਪਹਿਲਾਂ ਮਨੀਆਂ ਗਈਆਂ ਮੰਗਾ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ । ਉਨ੍ਹਾਂ ਨੇ ਕਿਹਾ ਕਿ ਪੰਜਾਬ ਟਰਾਂਸਪੋਰਟ ਸੈਕਟਰੀ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਇੱਕ ਮਹੀਨੇ ਵਿੱਚ ਮੰਗਾਂ ਲਾਗੂ ਕਰ ਦਿੱਤੀਆਂ ਜਾਣਗੀਆਂ । ਪਰ ਤਿੰਨ ਮਹੀਨੇ ਬੀਤ ਜਾਣ ਤੇ ਵੀ ਕਿਸੇ ਤਰ੍ਹਾਂ ਦੀ ਕੋਈ ਕਾਰਵਾਈਨਹੀ ਨਜ਼ਰ ਆਈ । ਜਿਸਦੇ ਚੱਲਦੇ ਮਜਬੂਰੀ ਵੱਸ ਉਹਨਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਉਹ 18 ਮਾਰਚ ਤੋਂ ਲੜੀਵਾਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਅਤੇ ਜੇਕਰ ਪੰਜਾਬ ਸਰਕਾਰ ਨੇ ਕਿਸੇ ਤਰਾਂ ਦੀ ਧੱਕਾ ਸਾਹੀ ਕੀਤੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ

Tags :