ਨਕੋਦਰ ਡੇਰੇ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਟੇਕਿਆ ਮੱਥਾ

ਨਕੋਦਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਨਕੋਦਰ ਦੀ ਧਰਤੀ ‘ਤੇ ਬਾਪੂ ਲਾਲ ਬਾਦਸ਼ਾਹ ਜੀ ਦੇ 43ਵੇਂ ਸਾਲਾਨਾ ਮੇਲੇ ਵਿੱਚ ਸ਼ਾਮਲ ਹੋ ਕੇ ਨਤਮਸਤਕ ਹੋਏ। ਉਨ੍ਹਾਂ ਇਸ ਮੌਕੇ ਨੂੰ ਆਪਣੇ ਲਈ ਅਤਿਅੰਤ ਸਨਮਾਨ ਅਤੇ ਸੁਭਾਗ ਦਾ ਵਿਸ਼ਾ ਦੱਸਿਆ

ਸੂਫ਼ੀ ਸੰਤਾਂ ਦੇ ਸੁਨੇਹੇ ਅਤੇ ਏਕਤਾ ‘ਤੇ ਜ਼ੋਰ
ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਮੇਲਾ ਪ੍ਰੇਮ, ਸੇਵਾ, ਭਾਈਚਾਰੇ ਅਤੇ ਇਨਸਾਨੀਅਤ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਇੱਕ ਪਵਿੱਤਰ ਮਾਧਿਅਮ ਹੈ। ਉਨ੍ਹਾਂ ਸਮੂਹ ਸ਼ਰਧਾਲੂਆਂ, ਸੇਵਾਦਾਰਾਂ ਅਤੇ ਪ੍ਰਬੰਧਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਨਕੋਦਰ ਦੀ ਇਹ ਪਵਿੱਤਰ ਧਰਤੀ ਬੁੱਲੇ ਸ਼ਾਹ, ਬਾਬਾ ਮੁਰਾਦ ਸ਼ਾਹ ਅਤੇ ਸ਼੍ਰੀ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਰਗੀਆਂ ਮਹਾਨ ਰੂਹਾਨੀ ਸ਼ਖ਼ਸੀਅਤਾਂ ਦੀ ਤਪੋਭੂਮੀ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਜਾਤ, ਧਰਮ, ਭਾਸ਼ਾ ਅਤੇ ਖੇਤਰ ਦੀਆਂ ਸੀਮਾਵਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਨੂੰ ਸਰਵਉੱਚ ਮੰਨਾਂਗੇ, ਤਾਂ ਹੀ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦਾ ਨਿਰਮਾਣ ਹੋ ਸਕੇਗਾ