ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ‘ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦਾ ਇਹ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਇਸ ਸਬੰਧੀ ਅਧਿਕਾਰਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਦੀ ਰਾਜਨੀਤੀ ਵੱਲ ਵੱਡਾ ਕਦਮ

ਰਵਨੀਤ ਬਿੱਟੂ ਦੇ ਅਸਤੀਫ਼ੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਉਨ੍ਹਾਂ ਨੂੰ ਸੂਬੇ ਦੀ ਸਰਗਰਮ ਰਾਜਨੀਤੀ ਵਿੱਚ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਵਿੱਚ ਹੈ। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪਾਰਟੀ ਉਨ੍ਹਾਂ ਦੀ ਸੇਵਾ ਹੁਣ ਸੂਬੇ ਦੇ ਪੱਧਰ ‘ਤੇ ਲੈਣਾ ਚਾਹੁੰਦੀ ਹੈ।

ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ

ਮੰਨਿਆ ਜਾ ਰਿਹਾ ਹੈ ਕਿ ਭਾਜਪਾ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਆਪਣੀ ਪਕੜ ਮਜ਼ਬੂਤ ਕਰਨ ਅਤੇ ਪਾਰਟੀ ਸੰਗਠਨ ਨੂੰ ਨਵੀਂ ਤਾਕਤ ਦੇਣ ਲਈ ਰਵਨੀਤ ਬਿੱਟੂ ਦੀ ਮਦਦ ਲਵੇਗੀ। ਪਾਰਟੀ ਚਾਹੁੰਦੀ ਹੈ ਕਿ ਉਹ ਪੰਜਾਬ ਦੇ ਘਰ-ਘਰ ਤੱਕ ਪਹੁੰਚ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ।