ਚੰਡੀਗੜ੍ਹ, 29 ਜੁਲਾਈ: ਪੰਜਾਬ ਵਿੱਚ ਨਰੇਗਾ ਕਰਮਚਾਰੀਆਂ ਵੱਲੋਂ ਆਪਣੀ ਹੜਤਾਲ ਵਾਪਿਸ ਲੈਣ ਦਾ ਵੱਡਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਦੇਰ ਰਾਤ ਦੀ ਮੀਟਿੰਗ ਦੌਰਾਨ ਆਪਸੀ ਸਹਿਮਤੀ ਬਣਨ ਤੋਂ ਬਾਅਦ ਲਿਆ ਗਿਆ।
ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਕਾਰਾਤਮਕ ਚਰਚਾ ਹੋਈ, ਜਿਸ ਨਾਲ ਮਸਲਾ ਹੱਲ ਹੋ ਗਿਆ। ਇਸ ਮੌਕੇ ਨਰੇਗਾ ਕਰਮਚਾਰੀਆਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਕਰਮਚਾਰੀਆਂ ਦੇ ਕੰਮ ‘ਤੇ ਵਾਪਸ ਪਰਤਣ ਨਾਲ ਸੂਬੇ ਵਿੱਚ ਰੁਕੇ ਹੋਏ ਵਿਕਾਸ ਕਾਰਜਾਂ ਅਤੇ ਮਗੜੇਗਾ ਸਕੀਮ ਨਾਲ ਜੁੜੇ ਕੰਮਾਂ ਵਿੱਚ ਮੁੜ ਤੇਜ਼ੀ ਆਉਣ ਦੀ ਉਮੀਦ ਹੈ।