ਗਾਇਕ ਜੱਸੀ ਗਿੱਲ ਦੀ ਮਾਤਾ ਦੀ ਅੰਤਿਮ ਅਰਦਾਸ ‘ਚ ਪਹੁੰਚੇ ਪੰਜਾਬੀ ਇੰਡਸਟਰੀ ਦੇ ਵੱਡੇ ਗਾਇਕ

ਖੰਨਾ : ਪੰਜਾਬੀ ਗਾਇਕ ਜੱਸੀ ਗਿੱਲ , ਜੋ ਪਿੰਡ ਜੰਡਾਲੀ ਨੇੜੇ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਹਨ, ਦੀ ਮਾਤਾ ਸਰਦਾਰਨੀ ਰਵਿੰਦਰ ਕੌਰ ਦੀ ਅੰਤਿਮ ਅਰਦਾਸ ਮੌਕੇ ਪੰਜਾਬੀ ਸੰਗੀਤ ਅਤੇ ਫ਼ਿਲਮ ਇੰਡਸਟਰੀ ਦੀਆਂ ਨਾਮਵਰ ਸ਼ਖ਼ਸੀਅਤਾਂ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਪਹੁੰਚੇ

ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਜੱਸੀ ਗਿੱਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕਰਦਿਆਂ ਸਰਦਾਰਨੀ ਰਵਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ। ਸੰਗਤ ਵੱਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਬਖ਼ਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ

ਅੰਤਿਮ ਅਰਦਾਸ ਦੌਰਾਨ ਪੰਜਾਬੀ ਇੰਡਸਟਰੀ ਨਾਲ ਜੁੜੀਆਂ ਕਈ ਪ੍ਰਸਿੱਧ ਹਸਤੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹਾਜ਼ਰੀ ਲਗਾ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਨੂੰ ਨਿਮਰ ਸ਼ਰਧਾਂਜਲੀ ਅਰਪਿਤ ਕੀਤੀ