ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹੋਈ ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਪੋਸਟ ਕਰਦਿਆਂ ਇਸ ਘਟਨਾ ਨੂੰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਚਿੰਤਾਜਨਕ ਦੱਸਿਆ।

ਰਵਨੀਤ ਬਿੱਟੂ ਨੇ ਕਿਹਾ ਕਿ ਧਾਰਮਿਕ ਸਥਾਨਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਤੇ ਡਰ ਦਾ ਮਾਹੌਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਘਟਨਾ ਦੇ ਪਿੱਛੇ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਸੁਰੱਖਿਆ ਪ੍ਰਬੰਧਾਂ ਵਿੱਚ ਹੋਈ ਕਿਸੇ ਵੀ ਕਮੀ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਵੀ ਮੰਗ ਕੀਤੀ।

ਬਿੱਟੂ ਨੇ ਕਿਹਾ ਕਿ ਸਿੱਖ ਧਰਮ ਸੇਵਾ, ਬਹਾਦਰੀ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ, ਹਿੰਸਾ ਦਾ ਨਹੀਂ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ