ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਹੋਈ ਮੌਤ

ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਇੱਕ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਨਾਲ ਜੁੜੀ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਬੀਰਭੂਮ ਜ਼ਿਲ੍ਹਾ ਪੁਲਿਸ ਦੇ ਮੁਤਾਬਕ, ਮੌਕੇ ਤੋਂ ਇੱਕ ਸੁਸਾਈਡ ਨੋਟ ਬਰਾਮਦ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨੋਟ ਵਿੱਚ ਲਿਖਿਆ ਮਿਲਿਆ ਹੈ ਕਿ “ਮੇਰੀ ਮੌਤ ਲਈ ਕੋਈ ਜ਼ਿੰਮੇਵਾਰ ਨਹੀਂ ਹੈ”। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਸ ਦੁਖਦਾਈ ਘਟਨਾ ਦੇ ਸਾਹਮਣੇ ਆਉਂਦਿਆਂ ਹੀ ਰਾਮਪੁਰਹਾਟ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਵੱਡੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਪਾਰਟੀ ਵਰਕਰ ਮੌਕੇ ‘ਤੇ ਇਕੱਠੇ ਹੋ ਗਏ। ਪਾਰਟੀ ਸਮਰਥਕਾਂ ਅਤੇ ਸਥਾਨਕ ਨਿਵਾਸੀਆਂ ਵਿੱਚ ਡੂੰਘਾ ਦੁੱਖ ਦੇਖਣ ਨੂੰ ਮਿਲ ਰਿਹਾ ਹੈ।