ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਦੀ ਨਵੀਂ ਕੌਮੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਦਫ਼ਤਰ ਇੰਚਾਰਜ ਅਰੁਣ ਸਿੰਘ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜਾਬ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਭਾਜਪਾ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਨਵੀਂ ਟੀਮ ਵਿੱਚ ਮਨਪ੍ਰੀਤ ਸਿੰਘ ਬਾਦਲ ਤੋਂ ਇਲਾਵਾ ਵਸੁੰਧਰਾ ਰਾਜੇ ਸਿੰਧੀਆ, ਤੀਰਥ ਸਿੰਘ ਰਾਵਤ, ਰਾਮ ਮਾਧਵ, ਬੈਜਯੰਤ ਜੈ ਪਾਂਡਾ, ਡੀ. ਪੁਰਨਦੇਸ਼ਵਰੀ, ਰੇਖਾ ਵਰਮਾ, ਵਰਸ਼ਬੇਨ ਨਰੇਂਦਰਭਾਈ ਦੋਸ਼ੀ, ਭਾਰਤੀ ਪ੍ਰਵੀਨ ਪਵਾਰ, ਲਾਲ ਸਿੰਘ ਆਰੀਆ, ਐਮ. ਨਾਗਰਾਜਾ, ਤਾਰਿਕ ਮਨਸੂਰ ਅਤੇ ਮਧੂਚੰਦਰ ਕਾਰ ਨੂੰ ਵੀ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ ਵਿਨੋਦ ਤਾਵੜੇ ਅਤੇ ਸਮ੍ਰਿਤੀ ਇਰਾਨੀ ਨੂੰ ਕੌਮੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਮਿਲੀ ਹੈ, ਜਦਕਿ ਪੀਯੂਸ਼ ਗੋਇਲ ਪਾਰਟੀ ਦੇ ਕੌਮੀ ਖਜ਼ਾਨਚੀ ਹੋਣਗੇ। ਇਸ ਸੂਚੀ ਵਿੱਚ ਪੰਜਾਬ ਤੋਂ ਇੱਕ ਹੋਰ ਵੱਡਾ ਨਾਮ ਸ਼ਾਮਲ ਕਰਦਿਆਂ ਤਰੁਣ ਚੁੱਘ ਨੂੰ ਕੇਂਦਰੀ ਦਫ਼ਤਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।