ਬਰਨਾਲਾ: ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ‘ਵਾਰਸ ਪੰਜਾਬ ਦੇ’ ਵਿੱਚ ਅਹਿਮ ਸ਼ਮੂਲੀਅਤਾਂ ਹੋਣ ਦੀ ਖ਼ਬਰ ਸਾਹਮਣੇ ਆਈ। ਰਿਪੋਰਟਾਂ ਮੁਤਾਬਕ, ਬਰਨਾਲਾ ਤੋਂ ਆਜ਼ਾਦ ਤੌਰ ‘ਤੇ ਚੋਣ ਲੜ ਚੁੱਕੇ ਗੁਰਦੀਪ ਬਾਠ ਅਤੇ ਮਸ਼ਹੂਰ ਪੰਜਾਬੀ ਗੀਤਕਾਰ ਤੇ ਗਾਇਕ ਬਾਬਾ ਬੇਲੀ ਇਸ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਗੁਰਦੀਪ ਬਾਠ ਨੇ ਪਹਿਲਾਂ ਆਮ ਆਦਮੀ ਪਾਰਟੀ ਤੋਂ ਬਗਾਵਤ ਕਰਕੇ ਚੋਣ ਲੜੀ ਸੀ। ਇਸ ਦੇ ਨਾਲ ਹੀ, ਆਪਣੀ ਵੱਖਰੀ ਪਛਾਣ ਰੱਖਣ ਵਾਲੇ ਪ੍ਰਸਿੱਧ ਗੀਤਕਾਰ ਬਾਬਾ ਬੇਲੀ ਵੀ ਇਸ ਮੌਕੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ।
