ਪਟਿਆਲਾ ਦੇ ਪਿੰਡ ਦੇਧਨਾ ਵਿਖੇ ਪੰਜਾਬ ਭਰ ਲਈ 509 ਨਵੇਂ ਸ਼ਾਨਦਾਰ ਖੇਡ ਮੈਦਾਨ ਲੋਕ ਅਰਪਣ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੀ 28 ਤਰੀਕ ਨੂੰ ਰੱਖੜੀ ਦੇ ਤਿਉਹਾਰ ਮੌਕੇ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ਸ਼ਗਨ ਵਜੋਂ ਸਨਮਾਨ ਰਾਸ਼ੀ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਵਰਗੀਆਂ ਸਹੂਲਤਾਂ ਰਾਹੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਦਾ ਮੁੱਖ ਟੀਚਾ ਸੂਬੇ ਵਿੱਚ ‘ਰੰਗਲਾ ਪੰਜਾਬ’ ਸਿਰਜਣਾ ਹੈ, ਜਿਸ ਵੱਲ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।
