ਮੋਹਾਲੀ ਦੇ ਆਈ.ਐੱਸ. ਬਿੰਦਰਾ ਕ੍ਰਿਕਟ ਸਟੇਡੀਅਮ ਵਿਖੇ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਦਾ ਫਾਈਨਲ ਮੈਚ ਅਤੇ ਸਮਾਪਤੀ ਸਮਾਰੋਹ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ।
ਮੁੱਖ ਮੰਤਰੀ ਨੇ ਕਿਹਾ ਕਿ 30 ਅਗਸਤ ਤੋਂ ਸ਼ੁਰੂ ਹੋਏ ਇਸ ਟੂਰਨਾਮੈਂਟ ਨੇ ਪੰਜਾਬ ਦੇ ਨੌਜਵਾਨ ਕ੍ਰਿਕਟਰਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਇੱਕ ਵੱਡਾ ਮੰਚ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਫਾਈਨਲ ਮੁਕਾਬਲਾ ‘ਲੁਧਿਆਣਾ ਲਾਇਨਜ਼’ ਅਤੇ ‘ਅੰਮ੍ਰਿਤਸਰ ਸੂਰਮਾਸ’ ਵਿਚਕਾਰ ਖੇਡਿਆ ਗਿਆ। CM ਭਗਵੰਤ ਮਾਨ ਨੇ ਦੋਵੇਂ ਟੀਮਾਂ ਸਮੇਤ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਅਤੇ ਖੇਡ ਜਜ਼ਬੇ ਲਈ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦਾ ਇਹ ਸਫਰ ਜਾਰੀ ਰਹੇਗਾ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਅਜਿਹੇ ਮੰਚ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਅੱਗੇ ਵਧਣ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾਉਣ ਵਿੱਚ ਮਦਦ ਕਰਨਗੇ
