ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਪੰਜਾਬ ਦੌਰੇ ਤੋਂ ਪਹਿਲਾਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’ ਦਾ ਜੈਕਾਰਾ ਲਾਇਆ।
ਦਰਸ਼ਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਚਿਨ ਪਾਇਲਟ ਨੇ ਪੰਜਾਬ ਵਿੱਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਆਪਣੀ ਲੜਾਈ ਪੂਰੀ ਤਨਦੇਹੀ ਨਾਲ ਜਾਰੀ ਰੱਖੇਗੀ।
