AAP ਦੀ PAC ਦੀ ਪਹਿਲੀ ਮੀਟਿੰਗ ਅੱਜ ਦਿੱਲੀ ’ਚ, CM ਭਗਵੰਤ ਮਾਨ ਤੇ ਹਰਪਾਲ ਚੀਮਾ ਪਹੁੰਚੇ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਨਵੀਂ ਗਠਿਤ ਪਾਲੀਟਿਕਲ ਅਫੇਅਰਜ਼ ਕਮੇਟੀ (PAC) ਦੀ ਪਹਿਲੀ ਮੀਟਿੰਗ ਅੱਜ ਦਿੱਲੀ ਵਿੱਚ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਿੱਲੀ ਪਹੁੰਚ ਗਏ ਹਨ।

ਇਹ ਮੀਟਿੰਗ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਵੇਗੀ। ਨਵੀਂ PAC ਦੇ ਗਠਨ ਤੋਂ ਬਾਅਦ ਹੋਣ ਵਾਲੀ ਇਹ ਪਹਿਲੀ ਬੈਠਕ ਹੈ, ਜਿਸ ਕਾਰਨ ਪਾਰਟੀ ਦੇ ਸੰਗਠਨ ਅਤੇ ਸਿਆਸੀ ਮਾਮਲਿਆਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਦੀ ਸੰਭਾਵਨਾ ਹੈ।

ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਭਵਿੱਖੀ ਰਣਨੀਤੀ, ਸੰਗਠਨਾਤਮਕ ਮਾਮਲਿਆਂ ਅਤੇ ਵੱਖ-ਵੱਖ ਸਿਆਸੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਪੰਜਾਬ ਨਾਲ ਜੁੜੇ ਸਿਆਸੀ ਮਾਮਲੇ ਵੀ ਮੀਟਿੰਗ ਦੌਰਾਨ ਚਰਚਾ ਦਾ ਹਿੱਸਾ ਬਣ ਸਕਦੇ ਹਨ।

ਨਵੀਂ PAC ਨੂੰ ਲੈ ਕੇ ਪਾਰਟੀ ਅੰਦਰ ਗਤੀਵਿਧੀਆਂ ਤੇਜ਼ ਹੋਣ ਦੇ ਵਿਚਕਾਰ ਅੱਜ ਦੀ ਬੈਠਕ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਮੀਟਿੰਗ ਦੇ ਏਜੰਡੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ