ਅਜਨਾਲਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਜਨਾਲਾ: ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਹਲਕਾ ਵਿਧਾਇਕ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਾਨ ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਮੌਕੇ ‘ਤੇ ਹੀ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਭਾਰਤ ਉਤਸ਼ਾਹ ਦੇਖਣ ਨੂੰ ਮਿਲਿਆ।