ਖੰਨਾ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ ਡੋਰ-ਟੂ-ਡੋਰ ਜਨ ਸੰਪਰਕ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਲੋਕ-ਭਲਾਈ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਜਨ ਸੰਪਰਕ ਮੁਹਿੰਮ ਦੌਰਾਨ ਸੌਂਦ ਨੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਵੀ ਸੁਣੇ। ਇਸ ਮੌਕੇ ਪਾਰਟੀ ਵਰਕਰਾਂ ਅਤੇ ਸਥਾਨਕ ਆਗੂਆਂ ਵੱਲੋਂ ਵੀ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਗਈ।
‘ਮਾਨ ਦੇ ਮੁਨਾਫ਼ੇ’ ਮੁਹਿੰਮ ਰਾਹੀਂ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਅਤੇ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡੋਰ-ਟੂ-ਡੋਰ ਸੰਪਰਕ ਕੀਤਾ ਜਾ ਰਿਹਾ ਹੈ
