ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਮਾਝੇ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਸਾਬਕਾ ਸਾਂਸਦ ਸਵ. ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਕਈ ਹੋਰ ਸਥਾਨਕ ਆਗੂਆਂ ਅਤੇ ਨੁਮਾਇੰਦਿਆਂ ਨੇ ਵੀ ‘ਆਪ’ ਵਿੱਚ ਸ਼ਮੂਲੀਅਤ ਕੀਤੀ। ਇਨ੍ਹਾਂ ਵਿੱਚ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ ਡਾਇਰੈਕਟਰ, ਜਤਿੰਦਰ ਸਿੰਘ ਕੈਰੋਂ, ਫ਼ਤਿਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਦੇ ਨਾਮ ਸ਼ਾਮਲ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ‘ਆਪ’ ਪੰਜਾਬ ਪਰਿਵਾਰ ਦਾ ਹਿੱਸਾ ਬਣਾਇਆ।
ਰਵਿੰਦਰ ਸਿੰਘ ਬ੍ਰਹਮਪੁਰਾ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਮਾਝੇ ਦੀ ਸਿਆਸਤ ਵਿੱਚ ਇੱਕ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਵੱਲੋਂ ਇਸ ਸ਼ਮੂਲੀਅਤ ਨੂੰ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵੱਲ ਇੱਕ ਕਦਮ ਵਜੋਂ ਪੇਸ਼ ਕੀਤਾ ਗਿਆ ਹੈ

