ਮੁੱਖ ਮੰਤਰੀ ਮਾਨ ਵੱਲੋਂ ਕਪਤਾਨ ਹਰਮਨਪ੍ਰੀਤ ਕੌਰ ਲਈ 1 ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਏਸ਼ੀਅਨ ਗੇਮਜ਼ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ (Gold Medal) ਜਿੱਤ ਕੇ ਪੰਜਾਬ ਸਮੇਤ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਇਤਿਹਾਸਕ ਜਿੱਤ ‘ਤੇ ਖੁਸ਼ੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟੀਮ ਦੀ ਸਫ਼ਲ ਅਗਵਾਈ ਕਰਨ ਵਾਲੀ ਪੰਜਾਬ ਦੀ ਹੋਣਹਾਰ ਧੀ ਅਤੇ ਕਪਤਾਨ ਹਰਮਨਪ੍ਰੀਤ ਕੌਰ ‘ਤੇ ਦੇਸ਼ ਨੂੰ ਵੱਡਾ ਮਾਣ ਹੈ।

ਖਿਡਾਰੀਆਂ ਦੀ ਹੌਸਲਾਅਫ਼ਜ਼ਾਈ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਪਤਾਨ ਹਰਮਨਪ੍ਰੀਤ ਕੌਰ ਅਤੇ ਸਮੁੱਚੀ ਕ੍ਰਿਕਟ ਟੀਮ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਹੈ।