ਅੰਮ੍ਰਿਤਸਰ: ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ।
ਸ੍ਰੀ ਦਰਬਾਰ ਸਾਹਿਬ ਪਹੁੰਚਣ ’ਤੇ ਸਰਜੀਓ ਗੋਰ ਨੇ ਪਵਿੱਤਰ ਸਰੋਵਰ ਦੇ ਦਰਸ਼ਨ ਕੀਤੇ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿੱਖ ਧਰਮ ਦੇ ਇਸ ਪਵਿੱਤਰ ਅਸਥਾਨ ਦੀਆਂ ਪਰੰਪਰਾਵਾਂ ਅਤੇ ਮਰਿਆਦਾ ਬਾਰੇ ਵੀ ਜਾਣਕਾਰੀ ਲਈ
ਅਮਰੀਕੀ ਰਾਜਦੂਤ ਦੀ ਅੰਮ੍ਰਿਤਸਰ ਫੇਰੀ ਦੌਰਾਨ ਸਥਾਨਕ ਲੋਕਾਂ ਅਤੇ ਸਿੱਖ ਸੰਗਤ ਵੱਲੋਂ ਵੀ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸਰਜੀਓ ਗੋਰ ਦੀ ਇਸ ਫੇਰੀ ਨੂੰ ਭਾਰਤ-ਅਮਰੀਕਾ ਸਬੰਧਾਂ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਪੱਖਾਂ ਦੇ ਸੰਦਰਭ ਵਿੱਚ ਵੀ ਅਹਿਮ ਮੰਨਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਸਰਜੀਓ ਗੋਰ ਦੀ ਅੰਮ੍ਰਿਤਸਰ ਫੇਰੀ ਦੌਰਾਨ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਸ਼ਹਿਰ ਦੇ ਹੋਰ ਇਤਿਹਾਸਕ ਸਥਾਨਾਂ ਦਾ ਦੌਰਾ ਕਰਨ ਦਾ ਵੀ ਪ੍ਰੋਗਰਾਮ ਹੈ

