MAD SANDHU ਦੇ ਕਤਲ ਦੀ ਗੈਂਗਸਟਰ ਗੋਲਡੀ ਨੇ ਚੁੱਕੀ ਜਿੰਮੇਵਾਰੀ, ਪਾਈ ਪੋਸਟ

ਅੰਮ੍ਰਿਤਸਰ: ਪੰਜਾਬੀ ਇਨਫਲੂਐਂਸਰ ਅਤੇ ਸੋਸ਼ਲ ਮੀਡੀਆ ਸਟਾਰ MAD SANDHU ਦੇ ਕਤਲ ਮਾਮਲੇ ਨਾਲ ਜੁੜੀ ਇੱਕ ਵੱਡੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਹੈ। ਇੱਕ ਕਥਿਤ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ Goldy Dhillon ਵੱਲੋਂ MAD SANDHU ਦੀ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ।

ਹਾਲਾਂਕਿ, ਇਸ ਵਾਇਰਲ ਪੋਸਟ ਦੀ ਪ੍ਰਮਾਣਿਕਤਾ ਦੀ ਅਜੇ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ। ਪੁਲਿਸ ਜਾਂਚ ਅਤੇ ਅਧਿਕਾਰਤ ਬਿਆਨ ਤੋਂ ਬਾਅਦ ਹੀ ਇਸ ਦਾਅਵੇ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

ਦੱਸਿਆ ਜਾ ਰਿਹਾ ਹੈ ਕਿ MAD SANDHU ’ਤੇ ਗੋਲੀਆਂ ਚਲਾਏ ਜਾਣ ਤੋਂ ਬਾਅਦ ਇਹ ਮਾਮਲਾ ਚਰਚਾ ਵਿੱਚ ਆਇਆ ਹੈ। ਘਟਨਾ ਨਾਲ ਸਬੰਧਤ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਇਰਲ ਹੋ ਰਹੀ ਪੋਸਟ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਜਾ ਸਕਦਾ