ਚੰਡੀਗੜ੍ਹ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਚੰਡੀਗੜ੍ਹ ਪਹੁੰਚੇ ਨੇ। ਉਨ੍ਹਾਂ ਦੇ ਚੰਡੀਗੜ੍ਹ ਏਅਰਪੋਰਟ ਪਹੁੰਚਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਗਵਨਰ ਪੰਜਾਬ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਚੰਡੀਗੜ੍ਹ ਏਅਰਪੋਰਟ ਪਹੁੰਚਣ ’ਤੇ ਸਵਾਗਤ ਕਰਦਿਆਂ ਉਨ੍ਹਾਂ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋਟੋਕੋਲ ਤਹਿਤ ਪ੍ਰਸ਼ਾਸਨਿਕ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਰਹੇ।
ਰਾਸ਼ਟਰਪਤੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੇ ਆਗਮਨ ਮੌਕੇ ਚੰਡੀਗੜ੍ਹ ਏਅਰਪੋਰਟ ’ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਵਾਗਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦਾ ਸਵਾਗਤ ਕਰਦੇ ਨਜ਼ਰ ਆ ਰਹੇ ਹਨ

