CBI ਜਾਂਚ ਦੇ ਹੁਕਮ ਖ਼ਿਲਾਫ਼ ਪੰਜਾਬ ਸਰਕਾਰ ਦੀ SLP ’ਤੇ ਵੱਡੀ ਅਪਡੇਟ, ਸੁਪਰੀਮ ਕੋਰਟ ਨੇ Mentioning ਲਈ ਕੀਤੀ ਸਵੀਕਾਰ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਹਾਈਕੋਰਟ ਦੇ CBI ਜਾਂਚ ਸਬੰਧੀ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਵਾਲੀ Special Leave Petition (SLP) ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ SLP ਨੂੰ Mentioning ਲਈ ਸਵੀਕਾਰ ਕਰ ਲਿਆ ਹੈ।

ਇਸ ਤੋਂ ਬਾਅਦ ਹੁਣ ਇਸ SLP ’ਤੇ ਅਗਲੇ 1-2 ਦਿਨਾਂ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

ਹਾਈਕੋਰਟ ਦੇ CBI ਜਾਂਚ ਦੇ ਹੁਕਮ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਹਾਈਕੋਰਟ ਵੱਲੋਂ ਦਿੱਤੇ ਗਏ CBI ਜਾਂਚ ਦੇ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸਰਕਾਰ ਵੱਲੋਂ ਇਸ ਸਬੰਧੀ ਸੁਪਰੀਮ ਕੋਰਟ ਵਿੱਚ SLP ਦਾਇਰ ਕੀਤੀ ਗਈ ਸੀ।

ਹੁਣ SLP ਨੂੰ Mentioning ਲਈ ਸਵੀਕਾਰ ਕੀਤੇ ਜਾਣ ਤੋਂ ਬਾਅਦ ਮਾਮਲੇ ਦੀ ਅਗਲੀ ਕਾਰਵਾਈ ’ਤੇ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ।

ED ਦੀ DGP ਨੂੰ ਚਿੱਠੀ ਨਾਲ ਜੁੜਿਆ ਮਾਮਲਾ

ਇਹ ਪੂਰਾ ਮਾਮਲਾ Enforcement Directorate (ED) ਵੱਲੋਂ ਪੰਜਾਬ ਦੇ DGP ਨੂੰ ਲਿਖੀ ਗਈ ਚਿੱਠੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਹਾਈਕੋਰਟ ਦੇ CBI ਜਾਂਚ ਸਬੰਧੀ ਹੁਕਮ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।

ਫਿਲਹਾਲ ਸਭ ਦੀਆਂ ਨਜ਼ਰਾਂ ਸੁਪਰੀਮ ਕੋਰਟ ਦੀ ਸੰਭਾਵਿਤ ਸੁਣਵਾਈ ’ਤੇ ਹਨ, ਜਿਸ ਵਿੱਚ SLP ’ਤੇ ਅਗਲੀ ਕਾਰਵਾਈ ਬਾਰੇ ਸਥਿਤੀ ਸਪੱਸ਼ਟ ਹੋ ਸਕਦੀ ਹੈ।