ਲੁਧਿਆਣਾ: ਸ਼ਹਿਰ ਵਿੱਚ ਬੀਤੀ ਦੇਰ ਰਾਤ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਛੋਲੇ-ਕੁਲਚੇ ਵਿਕਰੇਤਾ ਪੰਡਿਤ ਜੀ ਦੇ ਲੜਕੇ ਰਾਹੁਲ ਸ਼ਰਮਾ ਦੀ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ, ਰਾਹੁਲ ਸ਼ਰਮਾ ਆਪਣੇ ਦੋਸਤ ਦੀ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਗੱਲ ਕਹਿ ਕੇ ਘਰੋਂ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਫੁੱਲਾਂਵਾਲ ਚੌਕ ਨੇੜੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਕਤਲ ਦੇ ਪਿੱਛੇ ਕੀ ਕਾਰਨ ਸਨ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੌਣ ਸਨ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਫਿਲਹਾਲ ਪੁਲਿਸ ਅਧਿਕਾਰੀ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦੇਣ ਤੋਂ ਗੁਰੇਜ਼ ਕਰ ਰਹੇ ਹਨ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।
