ਚਾਵਲਾ ਮਾਮਲੇ ’ਚ SIT ਦੀ ਵੱਡੀ ਕਾਰਵਾਈ, ਅਕਾਲੀ ਆਗੂ ਵਲਟੋਹਾ ਤੇ ਝਿੰਜਰ ਨੂੰ ਨੋਟਿਸ

26 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਪੁੱਛਗਿੱਛ, ਦੋਵਾਂ ਆਗੂਆਂ ਨੂੰ ਵੱਖ-ਵੱਖ ਸਮੇਂ ’ਤੇ ਪੇਸ਼ ਹੋਣ ਦੇ ਨਿਰਦੇਸ਼

ਚੰਡੀਗੜ੍ਹ: ਅਮਰਜੀਤ ਸਿੰਘ ਚਾਵਲਾ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ SIT ਨੇ ਅਹਿਮ ਕਾਰਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਨੂੰ ਨੋਟਿਸ ਜਾਰੀ ਕੀਤੇ ਹਨ। ਦੋਵਾਂ ਆਗੂਆਂ ਨੂੰ 26 ਅਕਤੂਬਰ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, SIT ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ 26 ਅਕਤੂਬਰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਦਕਿ ਸਰਬਜੀਤ ਸਿੰਘ ਝਿੰਜਰ ਨੂੰ ਦੁਪਹਿਰ 2 ਵਜੇ ਜਾਂਚ ਟੀਮ ਸਾਹਮਣੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਦੋਵਾਂ ਆਗੂਆਂ ਤੋਂ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਆਫ਼ਿਸਰਜ਼ ਇੰਸਟੀਚਿਊਟ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਇਸ ਕਾਰਵਾਈ ਨੂੰ ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।