ਦਿੱਲੀ ਏਅਰਪੋਰਟ ’ਤੇ CM ਮਾਨ ਨਾਲ ਕੀ ਹੋਇਆ? ਦੇਖੋ ਵੀਡੀਓ

ਪੰਜਾਬ ਦੇ ਮੁੱਖ ਮੰਤਰੀ ਨੇ ਦਿੱਲੀ ਹਵਾਈ ਅੱਡੇ ’ਤੇ ਆਪਣੇ ਨਾਲ ਹੋਏ ਕਥਿਤ ਵਿਵਹਾਰ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਏਅਰਪੋਰਟ ’ਤੇ ਕਰੀਬ ਦੋ ਘੰਟੇ ਤੱਕ ਬੈਠਾ ਕੇ ਰੱਖਿਆ ਗਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਇਸ ਘਟਨਾ ਨੂੰ ਲੈ ਕੇ ਕਸਟਮ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਬੰਧਤ ਅਧਿਕਾਰੀ ਦਾ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਪਰਿਵਾਰਕ ਰਿਸ਼ਤਾ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਕਾਰਵਾਈ ਪਿੱਛੇ ਨਿੱਜੀ ਰੰਜਿਸ਼ ਹੋ ਸਕਦੀ ਹੈ।

CM ਦੇ ਬਿਆਨ ਮੁਤਾਬਕ, ਉਨ੍ਹਾਂ ਨੂੰ ਦਿੱਲੀ ਏਅਰਪੋਰਟ ’ਤੇ ਲੰਮਾ ਸਮਾਂ ਰੋਕ ਕੇ ਰੱਖਿਆ ਗਿਆ। ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਦੋਸ਼ ਲਾਇਆ ਕਿ ਮੌਕਾ ਮਿਲਣ ’ਤੇ ਉਨ੍ਹਾਂ ਨਾਲ ਬਦਲੇ ਦੀ ਭਾਵਨਾ ਨਾਲ ਵਿਵਹਾਰ ਕੀਤਾ ਗਿਆ