ਵੋਟ ਚੋਰੀ ਦੇ ਮੁੱਦੇ ’ਤੇ ਚੀਮਾ ਨੇ ਵਿਧਾਨ ਸਭਾ ’ਚ ਪੇਸ਼ ਕੀਤਾ ਮਤਾ, ਕਾਂਗਰਸ ਦੀ ਗੈਰ-ਮੌਜੂਦਗੀ ’ਤੇ ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵੋਟ ਚੋਰੀ ਦੇ ਗੰਭੀਰ ਮੁੱਦੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਤਾ ਪੇਸ਼ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਕਾਂਗਰਸ ਪਾਰਟੀ ਦੀ ਗੈਰ-ਮੌਜੂਦਗੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।

ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੇਸ਼ ਦੇ ਗੰਭੀਰ ਮੁੱਦਿਆਂ ਵਿੱਚ ਸ਼ਾਮਲ ਵੋਟ ਚੋਰੀ ਦੇ ਮਾਮਲੇ ’ਤੇ ਜਦੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ਵਿੱਚ ਮਤਾ ਪੇਸ਼ ਕੀਤਾ ਗਿਆ, ਤਾਂ ਹੈਰਾਨੀ ਦੀ ਗੱਲ ਇਹ ਰਹੀ ਕਿ ਇਸ ਸਮੇਂ ਕਾਂਗਰਸ ਦੇ ਮੈਂਬਰ ਸਦਨ ਵਿੱਚ ਮੌਜੂਦ ਨਹੀਂ ਸਨ