ਕਪੂਰਥਲਾ: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਨੇ ਦਲਜੀਤ ਸਿੰਘ (ਰਾਜੂ) ਨੂੰ ਕਪੂਰਥਲਾ ਤੋਂ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਅਧਿਕਾਰਤ X (ਪਹਿਲਾਂ ਟਵਿੱਟਰ) ਅਕਾਊਂਟ ਰਾਹੀਂ ਸਾਂਝੀ ਕੀਤੀ ਗਈ। ਪਾਰਟੀ ਨੇ ਦਲਜੀਤ ਸਿੰਘ ਰਾਜੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖੀ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ

