ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਨੂੰ ਪੰਜਾਬ ਲਈ ਮਾਣ ਵਾਲਾ ਮੌਕਾ ਦੱਸਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਪੋਸਟ ਰਾਹੀਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਅਤੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
CM ਮਾਨ ਨੇ ਕਿਹਾ ਕਿ ਪੰਜਾਬ ਵੱਲੋਂ ਇਸ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਮੁਕਾਬਲਾ ਖੇਡ ਪ੍ਰੇਮੀਆਂ ਲਈ ਖ਼ਾਸ ਤਜਰਬਾ ਸਾਬਤ ਹੋਵੇਗਾ।
ਹਾਕੀ ਨਾਲ ਪੰਜਾਬ ਦਾ ਡੂੰਘਾ ਨਾਤਾ ਰਿਹਾ ਹੈ ਅਤੇ ਸੂਬੇ ਨੇ ਦੇਸ਼ ਨੂੰ ਕਈ ਨਾਮਵਰ ਹਾਕੀ ਖਿਡਾਰੀ ਦਿੱਤੇ ਹਨ। ਅਜਿਹੇ ਵਿੱਚ ਪੰਜਾਬ ਵਿੱਚ ਇਸ ਪੱਧਰ ਦੇ ਟੂਰਨਾਮੈਂਟ ਦਾ ਆਯੋਜਨ ਹਾਕੀ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਹੋਰ ਵਧਾਉਣ ਦਾ ਮੌਕਾ ਹੈ।
ਮੁੱਖ ਮੰਤਰੀ ਨੇ ਸਾਰੀਆਂ ਟੀਮਾਂ ਅਤੇ ਖਿਡਾਰੀਆਂ ਨੂੰ ਵਧੀਆ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਟੂਰਨਾਮੈਂਟ ਦੀ ਸਫ਼ਲਤਾ ਦੀ ਕਾਮਨਾ ਕੀਤੀ। ਹੁਣ ਹਾਕੀ ਪ੍ਰੇਮੀਆਂ ਦੀਆਂ ਨਜ਼ਰਾਂ ਮੈਦਾਨ ਵਿੱਚ ਹੋਣ ਵਾਲੇ ਰੋਮਾਂਚਕ ਮੁਕਾਬਲਿਆਂ ‘ਤੇ ਰਹਿਣਗੀਆਂ

