ਹਵਾਲਾ ਰਾਸ਼ੀ ਮਾਮਲੇ ’ਚ ਆਜ਼ਮ ਖਾਨ ਗ੍ਰਿਫ਼ਤਾਰ, ਰਾਮਪੁਰ ਜੇਲ੍ਹ ਤੋਂ ਹਿਰਾਸਤ ’ਚ ਲਿਆ

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖਾਨ ਨੂੰ ਹਵਾਲਾ ਰਾਸ਼ੀ ਨਾਲ ਜੁੜੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੀ ਰਾਮਪੁਰ ਜੇਲ੍ਹ ਤੋਂ ਉਸ ਸਮੇਂ ਹਿਰਾਸਤ ਵਿੱਚ ਲਿਆ ਗਿਆ, ਜਦੋਂ ਉਹ ਪੈਨ ਕਾਰਡ ਨਾਲ ਸਬੰਧਤ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਰਿਹਾਅ ਹੋਣ ਵਾਲੇ ਸਨ।

ਅਧਿਕਾਰੀਆਂ ਮੁਤਾਬਕ, 78 ਸਾਲਾ ਆਜ਼ਮ ਖਾਨ ਨੂੰ ਐਤਵਾਰ ਨੂੰ ਗਾਜ਼ੀਆਬਾਦ ਦੀ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈ.ਡੀ. ਵੱਲੋਂ ਅਦਾਲਤ ਵਿੱਚ ਉਨ੍ਹਾਂ ਦਾ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਹਵਾਲਾ ਰਾਸ਼ੀ ਮਾਮਲੇ ਸਬੰਧੀ ਉਨ੍ਹਾਂ ਤੋਂ ਹਿਰਾਸਤ ਵਿੱਚ ਪੁੱਛਗਿੱਛ ਕੀਤੀ ਜਾ ਸਕੇ।