ਅੰਮ੍ਰਿਤਸਰ: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਜੱਲੂਪੁਰ ਖੇੜਾ ਵਿੱਚ ਸੋਗ ਦਾ ਮਾਹੌਲ ਹੈ।
ਮਿਲੀ ਜਾਣਕਾਰੀ ਅਨੁਸਾਰ, ਚਰਨ ਕੌਰ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਰੱਖੀ ਗਈ ਹੈ, ਜਿੱਥੇ ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਵੱਲੋਂ ਅੰਤਿਮ ਦਰਸ਼ਨ ਕੀਤੇ ਜਾ ਰਹੇ ਹਨ।
ਦਾਦੀ ਨਾਲ ਵੀਡੀਓ ਕਾਲ ‘ਤੇ ਹੋਈ ਸੀ ਆਖਰੀ ਗੱਲਬਾਤ
ਇਸ ਖ਼ਬਰ ਦਾ ਸਭ ਤੋਂ ਭਾਵੁਕ ਪਹਿਲੂ ਇਹ ਹੈ ਕਿ ਕੁਝ ਦਿਨ ਪਹਿਲਾਂ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੀ ਬਿਮਾਰ ਦਾਦੀ ਚਰਨ ਕੌਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ।
ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਅੰਮ੍ਰਿਤਸਰ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉਨ੍ਹਾਂ ਨੂੰ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਇਸ ਅਰਜ਼ੀ ‘ਤੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ 10 ਮਿੰਟ ਤੱਕ ਵੀਡੀਓ ਕਾਲ ਰਾਹੀਂ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਸੀ। ਇਸੇ ਦੌਰਾਨ ਦੋਵਾਂ ਵਿਚਾਲੇ ਆਖਰੀ ਵਾਰ ਗੱਲਬਾਤ ਹੋਈ ਸੀ
