ਹੁਸ਼ਿਆਰਪੁਰ : ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ‘ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਲੇਬਰ ਸ਼ੈੱਡ ਅਤੇ ਪਿੰਡ ਠਰੋਲੀ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਸਮੂਹ ਕਾਮਿਆਂ, ਕਾਰੀਗਰਾਂ ਅਤੇ ਮਜ਼ਦੂਰਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ।
ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਿਰਜਣਾ, ਨਿਰਮਾਣ ਅਤੇ ਸ਼ਿਲਪਕਲਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਮਿਹਨਤ, ਲਗਨ, ਹੁਨਰ ਅਤੇ ਇਮਾਨਦਾਰੀ ਨਾਲ ਆਪਣਾ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਜ਼ਦੂਰਾਂ, ਕਾਰੀਗਰਾਂ ਅਤੇ ਮਿਹਨਤਕਸ਼ ਲੋਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਦੀ ਮਿਹਨਤ ਅਤੇ ਹੁਨਰ ਨਾਲ ਹੀ ਵਿਕਾਸ ਦੀ ਨੀਂਹ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਸਮਾਜ ਅਤੇ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਾਨੂੰ ਮਜ਼ਦੂਰਾਂ ਦੇ ਸਨਮਾਨ, ਅਧਿਕਾਰਾਂ ਅਤੇ ਬਿਹਤਰ ਜੀਵਨ ਪੱਧਰ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ
