ਛਠ ਪੂਜਾ ਨੂੰ ਲੈ ਕੇ CM ਮਾਨ ਐਕਸ਼ਨ ਮੋਡ 'ਚ, ਅਧਿਕਾਰੀਆਂ ਨੂੰ ਸਖ਼ਤ ਹੁਕਮ! - Punjab Nation TV

ਛਠ ਪੂਜਾ ਨੂੰ ਲੈ ਕੇ CM ਮਾਨ ਐਕਸ਼ਨ ਮੋਡ ‘ਚ, ਅਧਿਕਾਰੀਆਂ ਨੂੰ ਸਖ਼ਤ ਹੁਕਮ!

ਚੰਡੀਗੜ੍ਹ: ਪੰਜਾਬ ਵਿੱਚ ਛਠ ਪੂਜਾ ਦੇ ਤਿਉਹਾਰ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਤਿਉਹਾਰ ਦੇ ਮੱਦੇਨਜ਼ਰ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ (DCs) ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਛਠ ਪੂਜਾ ਵਾਲੇ ਘਾਟਾਂ ‘ਤੇ ਸਾਫ਼-ਸਫ਼ਾਈ, ਸੁਰੱਖਿਆ ਅਤੇ ਰੌਸ਼ਨੀ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸ਼ਰਧਾਲੂਆਂ ਨੂੰ ਪੂਜਾ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਤਿਉਹਾਰ ਨੂੰ ਪੂਰੀ ਸ਼ਰਧਾ, ਉਤਸ਼ਾਹ ਅਤੇ ਭਾਈਚਾਰਕ ਸਾਂਝ ਨਾਲ ਮਨਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਛਠ ਪੂਜਾ ਮੌਕੇ ਸ਼ਰਧਾਲੂਆਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਇਆ ਜਾਵੇ