ਚੰਡੀਗੜ੍ਹ: ਪੰਜਾਬ ਵਿੱਚ ਕਾਂਗਰਸ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਪੰਜਾਬ ਪਹੁੰਚੇ। ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਸਮੇਤ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ। ਕਾਂਗਰਸੀ ਆਗੂਆਂ ਵੱਲੋਂ ਸਚਿਨ ਪਾਇਲਟ ਦਾ ਸਵਾਗਤ ਕਰਦਿਆਂ ਮੁਹਿੰਮ ਨੂੰ ਸਮਰਥਨ ਦੇਣ ਲਈ ਉਨ੍ਹਾਂ ਦੀ ਆਮਦ ਨੂੰ ਅਹਿਮ ਦੱਸਿਆ ਗਿਆ।
‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਯਾਤਰਾ ਨੂੰ ਲੈ ਕੇ ਕਾਂਗਰਸ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਸਚਿਨ ਪਾਇਲਟ ਦੀ ਪੰਜਾਬ ਫੇਰੀ ਨੂੰ ਇਸ ਮੁਹਿੰਮ ਲਈ ਪਾਰਟੀ ਦੀ ਲੀਡਰਸ਼ਿਪ ਵੱਲੋਂ ਦਿੱਤੀ ਜਾ ਰਹੀ ਤਵੱਜੋ ਵਜੋਂ ਦੇਖਿਆ ਜਾ ਰਿਹਾ ਹੈ
