
ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਯੂਨਿਟ ਵੱਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (SAD) ਦੀ ਚੰਡੀਗੜ੍ਹ ਇਕਾਈ ਵੱਲੋਂ ਜਥੇਬੰਦਕ ਢਾਂਚੇ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਅਹਿਮ ਕਦਮ ਚੁੱਕਦਿਆਂ ਨਵੇਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਸ. ਚਰਨਜੀਤ ਸਿੰਘ ਵਿੱਲੀ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਚਰਨਜੀਤ ਸਿੰਘ ਵਿੱਲੀ ਨੇ ਦੱਸਿਆ ਕਿ ਜਥੇਬੰਦਕ ਢਾਂਚੇ ਦੇ ਪਹਿਲੇ ਪੜਾਅ ਤਹਿਤ ਕੁੱਲ 19 ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਇੱਕ ਪੈਟਰਨ, ਚਾਰ ਸੀਨੀਅਰ ਮੀਤ ਪ੍ਰਧਾਨ, ਛੇ ਮੀਤ ਪ੍ਰਧਾਨ, ਇੱਕ ਸਕੱਤਰ ਜਨਰਲ, ਇੱਕ ਜਨਰਲ ਸਕੱਤਰ (ਜਥੇਬੰਦੀ), ਇੱਕ ਜਨਰਲ ਸਕੱਤਰ, ਚਾਰ ਸਕੱਤਰ ਅਤੇ ਇੱਕ ਖ਼ਜ਼ਾਨਚੀ ਸ਼ਾਮਲ ਹਨ।
ਨਵੀਆਂ ਨਿਯੁਕਤੀਆਂ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਿਲੇਗੀ ਮਜ਼ਬੂਤੀ
ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸ. ਵਿੱਲੀ ਨੇ ਉਮੀਦ ਜਤਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਾਰੇ ਅਹੁਦੇਦਾਰਾਂ ਦੇ ਸਾਂਝੇ ਯਤਨਾਂ ਨਾਲ ਚੰਡੀਗੜ੍ਹ ਵਿੱਚ ਪਾਰਟੀ ਦਾ ਜਥੇਬੰਦਕ ਆਧਾਰ ਹੋਰ ਮਜ਼ਬੂਤ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦਾ ਉਦੇਸ਼ ਸਿਰਫ਼ ਜਥੇਬੰਦਕ ਵਿਸਥਾਰ ਤੱਕ ਸੀਮਤ ਨਹੀਂ, ਸਗੋਂ ਚੰਡੀਗੜ੍ਹ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣਾ ਵੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਟੀਮ ਦੇ ਗਠਨ ਨਾਲ ਪਾਰਟੀ ਦੀ ਲੋਕਾਂ ਤੱਕ ਪਹੁੰਚ ਵਧੇਗੀ ਅਤੇ ਸ਼ਹਿਰ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾ ਸਕੇਗਾ।



