Breaking News
ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੀਆਂ ਬੱਸਾਂ ਦਾ ਭਿਆਨਕ ਹਾਦਸਾ, 4 ਸ਼ਰਧਾਲੂਆਂ ਦੀ ਮੌਤ ‘ਤੇ CM ਮਾਨ ਨੇ ਜਤਾਇਆ ਦੁੱਖ

ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੀਆਂ ਬੱਸਾਂ ਦਾ ਭਿਆਨਕ ਹਾਦਸਾ, 4 ਸ਼ਰਧਾਲੂਆਂ ਦੀ ਮੌਤ ‘ਤੇ CM ਮਾਨ ਨੇ ਜਤਾਇਆ ਦੁੱਖ

ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਸਰ ਨਾ ਛੱਡਣ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਡੂੰਘੀ ਹਮਦਰਦੀ

ਤਰਨਤਾਰਨ : ਪੰਜਾਬ ਦੇ ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ‘ਤੇ ਗਏ ਸ਼ਰਧਾਲੂਆਂ ਦੀਆਂ ਬੱਸਾਂ ਦੇ ਭਿਆਨਕ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ ਵਿੱਚ 4 ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ ਹੈ। ਇਸ ਭਿਆਨਕ ਹਾਦਸੇ ਵਿੱਚ 4 ਸ਼ਰਧਾਲੂਆਂ ਦੀ ਜਾਨ ਜਾਣ ਦੀ ਖ਼ਬਰ ਸੁਣ ਕੇ ਉਨ੍ਹਾਂ ਦਾ ਮਨ ਬਹੁਤ ਉਦਾਸ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

CM ਭਗਵੰਤ ਮਾਨ ਨੇ ਦੁੱਖ ਦੀ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਜ਼ਖ਼ਮੀਆਂ ਨੂੰ ਜਲਦ ਸਿਹਤਯਾਬੀ ਪ੍ਰਦਾਨ ਕਰਨ।

ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ